ਵਾਇਨਾਡ, ਕੇਰਲ ਦੇ ਵਾਇਨਾਡ ਜ਼ਿਲ੍ਹੇ ਵਿੱਚ ਭਾਰੀ ਮੀਂਹ ਤੋਂ ਬਾਅਦ ਢਿੱਗਾਂ ਖਿਸਕਣ ਕਾਰਨ ਮਰਨ ਵਾਲਿਆਂ ਦੀ ਸੰਖਿਆ 173 ਹੋ ਗਈ ਹੈ ਅਤੇ 200 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਦੱਸਿਆ ਕਿ ਢਿੱਗਾਂ ਖਿਸਕਣ ਕਾਰਨ ਮਰਨ ਵਾਲਿਆਂ ਵਿਚ 23 ਬੱਚੇ ਅਤੇ 70 ਮਹਿਲਾਵਾਂ ਸ਼ਾਮਲ ਹਨ ਅਤੇ ਜਿਨ੍ਹਾਂ ਵਿਚੋਂ ਹੁਣ ਤੱਕ 100 ਮ੍ਰਿਤਕਾਂ ਦੀ ਸ਼ਨਾਖਤ ਹੋ ਚੁੱਕੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪ੍ਰਭਾਵਿਤ ਖੇਤਰਾਂ ਚੋਂ ਕੱਢੇ ਗਏ 221 ਵਿਅਕਤੀਆਂ ਨੂੰ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ ਹੈ। ਢਿੱਗਾਂ ਡਿੱਗਣ ਕਾਰਨ ਵਾਇਨਡ ਵਿਚ ਹਾਲੇ ਵੀ ਵੱਡੀ ਗਿਣਤੀ ਵਿਚ ਲੋਕ ਲਾਪਤਾ ਦੱਸੇ ਜਾ ਰਹੇ ਹਨ ਜਿਨ੍ਹਾਂ ਦੀ ਭਾਲ ਲਈ ਮਲਬੇ ਹੇਠਾਂ ਦਬੇ ਘਰਾਂ ਵਿਚ ਤਲਾਸ਼ ਜਾਰੀ ਹੈ।
Related Posts
ਮੁੰਬਈ ’ਚ ਮੋਹਲੇਧਾਰ ਮੀਂਹ ਦਾ ਅਲਰਟ, ਦਿੱਲੀ ਸਮੇਤ ਇਨ੍ਹਾਂ ਸੂਬਿਆਂ ’ਚ ਪਵੇਗਾ ਮੀਂਹ
ਨੈਸ਼ਨਲ ਡੈਸਕ– ਭਾਰਤੀ ਮੌਸਮ ਵਿਭਾਗ (IMD) ਨੇ ਮੁੰਬਈ ਸਮੇਤ ਪੱਛਮੀ ਤੱਟੀ ਖੇਤਰਾਂ ਦੇ ਕਈ ਇਲਾਕਿਆਂ ’ਚ ਮੋਹਲੇਧਾਰ ਮੀਂਹ ਦੀ ਚਿਤਾਵਨੀ…
ਕਾਂਗਰਸ ਹਾਈਕਮਾਨ ਦੇ ਪੈਂਤੜੇ ’ਚ ਫਸੇ ਕੈਪਟਨ, ਭਾਜਪਾ ’ਚ ਸ਼ਮੂਲੀਅਤ ਦੇ ਐਨ ਮੌਕੇ ਕਈ ਲੀਡਰਾਂ ਨੇ ਪੈਰ ਖਿੱਚੇ ਪਿਛਾਂਹ
ਚੰਡੀਗੜ੍ਹ, 20 ਸਤੰਬਰ-ਝੋਨੇ ਦੀ ਫ਼ਸਲ ਖ਼ਰੀਦ ਨੂੰ ਲੈ ਕੇ ਮਾਨ ਸਰਕਾਰ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ…
ਵੱਡੀ ਖ਼ਬਰ : ਆਜ਼ਾਦੀ ਦਿਹਾੜੇ ਤੋਂ ਪਹਿਲਾਂ ਅੰਮ੍ਰਿਤਸਰ ’ਚ ਫਿਰ ਮਿਲਿਆ ਹੈਂਡ ਗ੍ਰਨੇਡ
ਅੰਮ੍ਰਿਤਸਰ,13 ਅਗਸਤ (ਦਲਜੀਤ ਸਿੰਘ)- ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਇਲਾਕੇ ਵਿਚ ਹੈਂਡ ਗ੍ਰਨੇਡ ਮਿਲਣ ਨਾਲ ਸਨਸਨੀ ਫੈਲ ਗਈ। ਰਣਜੀਤ ਐਵੇਨਿਊ ਸਥਿਤ…