ਪਹਾੜਾਂ ‘ਚ ਪੈ ਰਹੇ ਭਾਰੀ ਮੀਂਹ ਦਰਮਿਆਨ ਪੰਜਾਬ ਲਈ ਜਾਰੀ ਹੋਇਆ ਅਲਰਟ

ਚੰਡੀਗੜ੍ਹ : ਅਗਸਤ ਮਹੀਨੇ ਦੇ ਪਹਿਲੇ ਦਿਨ ਸਵੇਰ ਤੋਂ ਪਏ ਮੀਂਹ ਕਾਰਨ ਪੰਜਾਬ ਵਾਸੀਆਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਇਸ ਤੋਂ ਪਹਿਲਾਂ ਜੁਲਾਈ ਦੇ ਆਖਰੀ ਦਿਨ ਬੁੱਧਵਾਰ ਨੂੰ ਵੀ ਮਾਨਸੂਨ ਕਮਜ਼ੋਰ ਰਿਹਾ ਸੀ। ਮੌਸਮ ਵਿਭਾਗ ਵੱਲੋਂ ਭਾਰੀ ਬਰਸਾਤ ਦੀ ਚਿਤਾਵਨੀ ਦੇ ਬਾਵਜੂਦ ਬੱਦਲਾਂ ਨੇ ਜ਼ੋਰਦਾਰ ਬਰਸਾਤ ਨਹੀਂ ਕੀਤੀ। ਹਲਕੀ ਤੋਂ ਦਰਮਿਆਨੀ ਬਾਰਿਸ਼ ਕੁਝ ਥਾਵਾਂ ‘ਤੇ ਹੀ ਦਰਜ ਕੀਤੀ ਗਈ। ਵੀਰਵਾਰ ਨੂੰ ਬਠਿੰਡਾ, ਜਲਾਲਾਬਾਦ ਅਤੇ ਮੁਕਤਸਰ ਵਿਚ ਭਾਰੀ ਮੀਂਹ ਕਾਰਣ ਲੋਕਾਂ ਨੂੰ ਕੁਝ ਰਾਹਤ ਜ਼ਰੂਰ ਮਿਲੀ ਹੈ। ਵੀਰਵਾਰ ਨੂੰ ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਬਰਨਾਲਾ, ਮਾਨਸਾ ਅਤੇ ਸੰਗਰੂਰ ਲਈ ਸੰਤਰੀ ਅਤੇ ਹੋਰ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

ਦੂਜੇ ਪਾਸੇ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਰੁਕ-ਰੁਕ ਕੇ ਮੀਂਹ ਜਾਰੀ ਹੈ। ਮੌਸਮ ਵਿਭਾਗ ਨੇ 2 ਅਗਸਤ ਤੱਕ ਦਿੱਲੀ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਕੱਲ੍ਹ ਹੋਈ ਭਾਰੀ ਬਾਰਸ਼ ਕਾਰਨ ਦਿੱਲੀ-ਐੱਨਸੀਆਰ ਦੇ ਕਈ ਇਲਾਕਿਆਂ ਵਿਚ ਪਾਣੀ ਭਰ ਜਾਣ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਵਿਭਾਗ ਅਨੁਸਾਰ, ਇਸ ਪੂਰੇ ਹਫ਼ਤੇ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 33 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ ਅਤੇ ਘੱਟੋ-ਘੱਟ ਤਾਪਮਾਨ 26 ਤੋਂ 27 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *