ਸਪੋਰਟਸ ਡੈਸਕ—ਭਾਰਤ ਦੇ ਸਵਪਨਿਲ ਕੁਸਾਲੇ ਨੇ ਪੈਰਿਸ ਓਲੰਪਿਕ ‘ਚ ਪੁਰਸ਼ਾਂ ਦੀ 50 ਮੀਟਰ ਰਾਈਫਲ ਥ੍ਰੀ ਪੋਜ਼ੀਸ਼ਨ ‘ਚ ਕਾਂਸੀ ਦਾ ਤਮਗਾ ਜਿੱਤਿਆ ਹੈ। ਇਸ ਤੋਂ ਪਹਿਲਾਂ ਭਾਰਤ ਦੇ ਸਵਪਨਿਲ ਕੁਸਾਲੇ ਨੇ ਫਾਈਨਲ ਲਈ ਕੁਆਲੀਫਾਈ ਕੀਤਾ ਸੀ। ਕੁਸਾਲੇ 590 ਦੇ ਸਕੋਰ ਨਾਲ ਕੁਆਲੀਫਾਇੰਗ ਦੌਰ ਵਿੱਚ ਸੱਤਵੇਂ ਸਥਾਨ ‘ਤੇ ਰਹੇ ਸਿਰਫ਼ ਚੋਟੀ ਦੇ ਅੱਠ ਨਿਸ਼ਾਨੇਬਾਜ਼ ਹੀ ਫਾਈਨਲ ਲਈ ਕੁਆਲੀਫਾਈ ਕਰ ਸਕਦੇ ਹਨ। ਚੀਨ ਦੇ ਲਿਊ ਯੂਕੁਨ 594 ਸਕੋਰ ਬਣਾ ਕੇ ਸਿਖਰ ‘ਤੇ ਰਹੇ, ਜੋ ਕਿ ਓਲੰਪਿਕ ਕੁਆਲੀਫਾਈ ਕਰਨ ਦਾ ਰਿਕਾਰਡ ਹੈ।
Paris Olympics: ਸਵਪਨਿਲ ਨੇ ਭਾਰਤ ਨੂੰ ਦਿਵਾਇਆ ਤੀਜਾ ਤਮਗਾ, 50 ਮੀਟਰ ਰਾਈਫਲ ਥ੍ਰੀ ਪੋਜ਼ੀਸ਼ਨ ‘ਚ ਜਿੱਤਿਆ ਕਾਂਸੀ
