ਲੁਧਿਆਣਾ: ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਦਾਣਾ ਮੰਡੀ ਇਲਾਕੇ ਵਿੱਚੋਂ ਪੁਲਿਸ ਵੱਲੋਂ 4 ਕਿਲੋ ਗਾਂਜੇ ਸਮੇਤ ਇੱਕ ਨੌਜਵਾਨ ਨੂੰ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਜਾਣਕਾਰੀ ਦਿੰਦੇ ਥਾਣੇਦਾਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਉਹ ਬੀਤੇ ਦਿਨੀਂ ਗਸ਼ਤ ਦੇ ਸਬੰਧ ਵਿੱਚ ਪੁਲਿਸ ਪਾਰਟੀ ਸਮੇਤ ਦਾਣਾ ਮੰਡੀ ਦੇ ਸ਼ੈਡ ਨੰਬਰ-1 ਦੇ ਕੋਲ ਪੁੱਜੇ ਤਾਂ ਦੋਸ਼ੀ ਸਾਹਮਣੇ ਤੋਂ ਪੈਦਲ ਵਜਨਦਾਰ ਥੈਲਾ ਚੁੱਕੀ ਆਉਂਦਾ ਦਿਖਾਈ ਦਿੱਤਾ, ਜਿਸਨੂੰ ਸ਼ੱਕ ਦੀ ਬਿਨਾਹ ‘ਤੇ ਕਾਬੂ ਕਰਕੇ ਚੈੱਕ ਕੀਤਾ ਤਾਂ ਉਸ ਕੋਲੋਂ 04 ਕਿੱਲੋ ਗਾਂਜਾ ਬਰਾਮਦ ਹੋਇਆ। ਜਿਸ ਨੂੰ ਮੌਕੇ ‘ਤੇ ਕਾਬੂ ਕਰ ਲਿਆ ਗਿਆ। ਉਨ੍ਹਾਂ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ ਸੂਰਜ ਪੁੱਤਰ ਰਜਿੰਦਰ ਸਿੰਘ ਵਾਸੀ ਸਰਕਾਰੀ ਫਲੈਟ ਰਾਮਨਗਰ ਮੰਡੀਆਂ ਵੱਜੋਂ ਹੋਈ ਹੈ ਜਿਸ ਖਿਲਾਫ਼ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਾ ਕੇ ਇੱਕ ਦਿਨ ਦਾ ਰਿਮਾਂਡ ਹਾਸਿਲ ਕੀਤਾ ਹੈ। ਉਹਨਾਂ ਨੇ ਦੱਸਿਆ ਕਿ ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ। ਥਾਣੇਦਾਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਦੋਸ਼ੀ ‘ਤੇ ਪਹਿਲਾਂ ਵੀ ਲੁੱਟਾਂ ਖੋਹਾਂ ਕਰਨ ਦਾ ਮਾਮਲਾ ਦਰਜ ਹੈ। ਉਸ ਨੂੰ ਆਸ ਹੈ ਕਿ ਰਿਮਾਂਡ ਦੌਰਾਨ ਪੁੱਛਗਿੱਛ ‘ਚ ਹੋਰ ਵੀ ਖੁਲਾਸੇ ਹੋ ਸਕਦੇ ਹਨ।
Related Posts
ਵੀ.ਕੇ. ਜੰਜੂਆ ਦੀ ਮੁੱਖ ਸਕੱਤਰ ਵਜੋਂ ਨਿਯੁਕਤੀ ਅਤੇ ਤਰੱਕੀ ਵਿਰੁੱਧ ਦਾਇਰ ਪਟੀਸ਼ਨ ‘ਤੇ ਹਾਈਕੋਰਟ ਚ ਹੋਵੇਗੀ ਸੁਣਵਾਈ
ਚੰਡੀਗੜ੍ਹ, 1 ਅਗਸਤ – ਵੀ.ਕੇ. ਜੰਜੂਆ ਦੀ ਪੰਜਾਬ ਦੇ ਮੁੱਖ ਸਕੱਤਰ ਵਜੋਂ ਨਿਯੁਕਤੀ ਅਤੇ ਤਰੱਕੀ ਵਿਰੁੱਧ ਲੁਧਿਆਣਾ ਵਾਸੀ ਪਟੀਸ਼ਨਰ ਤੁਲਸੀ…
ਐਂਕਰ ਰੋਹਿਤ ਰੰਜਨ ਨੂੰ ਰਾਹਤ, ਸੁਪਰੀਮ ਕੋਰਟ ਨੇ ਦਿੱਤੀ ਫ਼ਿਲਹਾਲ ਗ੍ਰਿਫ਼ਤਾਰੀ ਤੋਂ ਛੂਟ
ਨਵੀਂ ਦਿੱਲੀ, 8 ਜੁਲਾਈ- ਟੀ.ਵੀ. ਨਿਊਜ਼ ਐਂਕਰ ਰੋਹਿਤ ਰੰਜਨ ਨੂੰ ਸੁਪਰੀਮ ਕੋਰਟ ਨੇ ਰਾਹਤ ਦਿੱਤੀ ਹੈ। ਅਦਾਲਤ ਨੇ ਸੰਬੰਧਿਤ ਅਧਿਕਾਰੀਆਂ…
ਹਰਿਆਣਾ ਦੇ 5622 ਪਿੰਡਾਂ ਨੰ ਦਿੱਤੀ ਜਾ ਰਹੀ 24 ਘੰਟੇ ਬਿਜਲੀ – ਰਣਜੀਤ ਸਿੰਘ
ਚੰਡੀਗੜ੍ਹ, 27 ਜੁਲਾਈ – ਹਰਿਆਣਾ ਅਜਿਹਾ ਸੂਬਾ ਹੈ ਜਿੱਥੇ ਸਰਕਾਰ ਸ਼ਹਿਰਾਂ ਦੇ ਨਾਲ-ਨਾਲ ਰਾਜ ਦੇ 5622 ਪਿੰਡਾਂ ਵਿਚ 24 ਘੰਟੇ…