ਜਲੰਧਰ – ED ਨੂੰ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ 5 ਦਿਨ ਦੀ ਰਿਮਾਂਡ ਮਿਲ ਗਈ ਹੈ। ਜਲੰਧਰ ਦੀ ਅਦਾਲਤ ਵੱਲੋਂ ਭਾਰਤ ਭੂਸ਼ਣ ਆਸ਼ੂ ਨੂੰ 5 ਦਿਨਾਂ ਲਈ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਈ. ਡੀ. ਦੇ ਵਕੀਲ ਅਜੇ ਪਠਾਨਿਆਂ ਅਤੇ ਹੋਰਨਾ ਮੌਜੂਦ ਵਕੀਲਾਂ ਵੱਲੋਂ ਅਦਾਲਤ ਵਿੱਚ ਭਾਰਤ ਭੂਸ਼ਣ ਆਸ਼ੂ ਵੱਲੋਂ ਕੀਤੇ ਗਏ ਕਰੋੜਾਂ ਰੁਪਏ ਦੇ ਘਪਲੇ ਨੂੰ ਲੈ ਕੇ ਦਸਤਾਵੇਜ ਪੇਸ਼ ਕੀਤੇ ਗਏ। ਅਦਾਲਤ ਨੇ ਈ. ਡੀ. ਦੇ ਵਕੀਲ ਅਤੇ ਬਚਾਅ ਪੱਖ ਦੇ ਵਕੀਲ ਉਮੇਸ਼ ਢਿੰਗਰਾ ਅਤੇ ਹੋਰਨਾ ਵਕੀਲਾਂ ਦੀ ਬਹਿਸ ਸੁਣਨ ਤੋਂ ਬਾਅਦ ਅਦਾਲਤ ਤੋਂ ਈ. ਡੀ. ਵਿਭਾਗ ਦੇ ਅਧਿਕਾਰੀਆਂ ਅਤੇ ਵਕੀਲ ਵੱਲੋਂ 7 ਦਿਨਾਂ ਦਾ ਰਿਮਾਂਡ ਮੰਗਿਆ ਗਿਆ ਸੀ।
5 ਦਿਨ ਦੇ ਰਿਮਾਂਡ ‘ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ
