ਨਵੀਂ ਦਿੱਲੀ,ਦਿੱਲੀ ਦੀ ਇਕ ਅਦਾਲਤ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਪੁਲ ਬੰਗਸ਼ ਗੁਰਦੁਆਰਾ ਦੇ ਸਾਹਮਣੇ ਤਿੰਨ ਵਿਅਕਤੀਆਂ ਦੀ ਕਥਿਤ ਹੱਤਿਆ ਕਰਨ ਸਬੰਧਤ ਮਾਮਲੇ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵਿਰੁੱਧ ਦੋਸ਼ ਆਇਦ ਕਰਨ ਬਾਰੇ 16 ਅਗਸਤ ਨੂੰ ਫੈਸਲਾ ਸੁਣਾ ਸਕਦੀ ਹੈ। ਸੀਬੀਆਈ ਦੇ ਵਿਸ਼ੇਸ਼ ਜੱਜ ਰਾਕੇਸ਼ ਸਿਆਲ ਦੇ ਛੁੱਟੀ ’ਤੇ ਹੋਣ ਕਾਰਨ ਅੱਜ ਇਸ ਫੈਸਲੇ ਨੂੰ ਟਾਲ ਦਿੱਤਾ ਗਿਆ ਹੈ। ਅਦਾਲਤ ਵੱਲੋਂ ਅੱਜ ਸੀਬੀਆਈ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਨਣ ਤੋਂ ਬਾਅਦ ਫੈਸਲਾ ਸਰੁੱਖਿਅਤ ਰੱਖਿਆ ਗਿਆ ਹੈ।
1984 ਸਿੱਖ ਦੰਗੇ: ਅਦਾਲਤ ਨੇ ਜਗਦੀਸ਼ ਟਾਈਟਲਰ ਵਿਰੁੱਧ ਦੋਸ਼ ਆਇਦ ਕਰਨ ਦਾ ਫੈਸਲਾ ਸੁਰੱਖਿਅਤ ਰੱਖਿਆ
