ਨਵੀਂ ਦਿੱਲੀ, ‘ਆਪ’ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਕੇਂਦਰ ਸਰਕਾਰ ਨੂੰ ਓਟੀਟੀ ਪਲੈਟਫਾਰਮਾਂ ਵਿੱਚ ਪਾਇਰੇਸੀ ਨੂੰ ਰੋਕਣ ਲਈ ਇੱਕ ਬਿੱਲ ਲਿਆਉਣ ਜਾਂ ਮੌਜੂਦਾ ਕਾਨੂੰਨਾਂ ’ਚ ਸੋਧ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਰਾਜ ਸਭਾ ’ਚ ਇਹ ਮੁੱਦਾ ਗੰਭੀਰਤਾ ਨਾਲ ਉਠਾਉਂਦਿਆਂ ਕਿਹਾ ਕਿ ਕਾਪੀਰਾਈਟ ਸਮੱਗਰੀ ਦੀ ਚੋਰੀ ਅਤੇ ਗ਼ੈਰਕਾਨੂੰਨੀ ਤਰੀਕੇ ਨਾਲ ਅਪਲੋਡ ਕਰਨ ਦੇ ਨਤੀਜੇ ਵਜੋਂ, ਫਿਲਮ ਅਤੇ ਓਟੀਟੀ ਉਦਯੋਗ ਨੂੰ ਸਾਲਾਨਾ 20 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਰਾਘਵ ਚੱਢਾ ਨੇ ਮਹਾਮਾਰੀ ਦੌਰਾਨ ਪਾਇਰੇਸੀ ਦੀਆਂ ਘਟਨਾਵਾਂ ਵਿੱਚ 62 ਫ਼ੀਸਦ ਵਾਧੇ ਵੱਲ ਵੀ ਇਸ਼ਾਰਾ ਕੀਤਾ ਅਤੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਪਾਇਰੇਸੀ ਦਾ ਘੇਰਾ ਬਹੁਤ ਵੱਡਾ ਹੈ, ਜੋ ਸਿਨੇਮਾ ਉਦਯੋਗ ਅਤੇ ਓਟੀਟੀ ਪਲੈਟਫਾਰਮ ਦੋਵਾਂ ਨੂੰ ਪ੍ਰਭਾਵਿਤ ਕਰਦਾ ਹੈ। ਉਨ੍ਹਾਂ ਸਵਾਲ ਕੀਤਾ, ‘‘ਕੀ ਕੇਂਦਰ ਸਰਕਾਰ ਪਿਛਲੇ ਸਾਲ ਸਦਨ ’ਚ ਪਾਸ ਕੀਤੇ ਗਏ ਸਿਨੇਮੈਟੋਗ੍ਰਾਫੀ ਬਿੱਲ ਵਿੱਚ ਸੋਧ ਕਰਨ ਦੀ ਯੋਜਨਾ ਬਣਾ ਰਹੀ ਹੈ, ਜੋ ਸਿਨੇਮਾਘਰਾਂ ਵਿੱਚ ਗ਼ੈਰਕਾਨੂੰਨੀ ਕੈਮਰਾ ਰਿਕਾਰਡਿੰਗ ਨੂੰ ਰੋਕਣ ਨਾਲ ਸਬੰਧਤ ਹੈ। ਜਾਂ ਇਹ ਓਟੀਟੀ ਪਲੈਟਫਾਰਮਾਂ ’ਤੇ ਪਾਇਰੇਸੀ ਦੇ ਵਿਆਪਕ ਮੁੱਦੇ ਨੂੰ ਹੱਲ ਕਰਨ ਲਈ ਇੱਕ ਵੱਖਰੀ ਪ੍ਰਣਾਲੀ ਲਿਆਉਣਾ ਚਾਹੁੰਦੀ ਹੈੈੈੈ?’’
Related Posts
ਜਲੰਧਰ ‘ਚ ਨਗਰ ਨਿਗਮ ਕਰਮਚਾਰੀ ਦੀ ਬੇਰਹਿਮੀ ਨਾਲ ਹੱਤਿਆ ਦੇ ਮਾਮਲੇ ‘ਚ ਚਾਰ ਦੋਸ਼ੀ ਜੇਲ੍ਹ ‘ਚ, ਫਰਾਰ ਦੋਸ਼ੀਆਂ ਦੀ ਭਾਲ ਜਾਰੀ
ਜਲੰਧਰ। ਮੰਗਲਵਾਰ ਦੇਰ ਰਾਤ ਬੂਟਾ ਮੰਡੀ ਨੇੜੇ ਚਾਰਾ ਮੰਡੀ ਜੱਲੋਵਾਲ ਅਬਾਦੀ ਵਿੱਚ ਨਗਰ ਨਿਗਮ ਦੇ ਮੁਲਾਜ਼ਮ ਦੀਪਕ ਦੀ ਹੱਤਿਆ ਦੇ…
ਸ਼ੀਜ਼ਾਨ ਖਾਨ ਨੂੰ 14 ਦਿਨਾਂ ਲਈ ਭੇਜਿਆ ਨਿਆਂਇਕ ਹਿਰਾਸਤ ‘ਚ
ਤੁਨੀਸ਼ਾ ਸ਼ਰਮਾ ਖੁਦਕੁਸ਼ੀ ਮਾਮਲੇ ਦੇ ਮੁੱਖ ਦੋਸ਼ੀ ਸ਼ੀਜਾਨ ਖਾਨ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ।…
ਕੈਲੀਫੋਰਨੀਆ ‘ਚ ਹੜ੍ਹ ਕਾਰਨ ਹਾਲਾਤ ਹੋਏ ਖ਼ਰਾਬ, ਪਾਣੀ ‘ਚ ਡੁੱਬਿਆ ਪੂਰਾ ਸ਼ਹਿਰ, 17 ਲੋਕਾਂ ਦੀ ਮੌਤ
ਲਾਸ ਏਂਜਲਸ- ਅਮਰੀਕਾ ਦਾ ਕੈਲੀਫੋਰਨੀਆ ਰਾਜ ਜਿੱਥੇ ਕੜਾਕੇ ਦੀ ਠੰਡ ਦੀ ਲਪੇਟ ਵਿੱਚ ਹੈ, ਉੱਥੇ ਹੀ ਮੰਗਲਵਾਰ ਨੂੰ ਹੋਰ ਸ਼ਕਤੀਸ਼ਾਲੀ…