ਕਾਰਗਿਲ/ਜੰਮੂ,ਲੱਦਾਖ ਦੇ ਕਾਰਗਿਲ ਜ਼ਿਲ੍ਹੇ ਵਿੱਚ ਅੱਜ ਤੜਕੇ ਪਹਾੜੀ ਦੀ ਢਲਾਨ ’ਤੇ ਤਿੰਨ ਮੰਜ਼ਿਲਾ ਇਕ ਇਮਾਰਤ ਢਹਿ ਜਾਣ ਕਾਰਨ ਘੱਟੋ-ਘੱਟ 12 ਵਿਅਕਤੀ ਜ਼ਖ਼ਮੀ ਹੋ ਗਏ। ਪੁਲੀਸ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿੱਥੇ ਇਮਾਰਤ ਢਹਿ-ਢੇਰੀ ਹੋਈ ਉਸੇ ਜਗ੍ਹਾ ਨੇੜੇ ਜੇਸੀਬੀ ਮਸ਼ੀਨ ਕੰਮ ਕਰ ਰਹੀ ਸੀ ਅਤੇ ਮਿੱਟੀ ਧਸੜ ਨਾਲ ਇਕ ਟੋਆ ਬਣ ਗਿਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਤੜਕੇ 3.30 ਵਜੇ ਕਬੱਡੀ ਨਾਲਾ ਇਲਾਕੇ ਦੀ ਹੈ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ’ਚੋਂ ਪੰਜ ਵਿਅਕਤੀਆਂ ਨੂੰ ਮਲਬੇ ਹੇਠੋਂ ਕੱਢਿਆ ਗਿਆ ਜਿਨ੍ਹਾਂ ਵਿੱਚ ਜੇਸੀਬੀ ਮਸ਼ੀਨ ਦਾ ਚਾਲਕ ਵੀ ਸ਼ਾਮਲ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਅਤੇ ਘਟਨਾ ਦੀ ਮੈਜਿਸਟਰੇਟੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ। ਜ਼ਖ਼ਮੀਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਮਾਰਤ ਢਹਿਣ ਤੋਂ ਬਾਅਦ ਆਸ-ਪਾਸ ਦੇ ਘਰਾਂ ਤੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਬਚਾਅ ਮੁਹਿੰਮ ਸ਼ੁਰੂ ਕੀਤੀ ਗਈ ਜਿਸ ਵਿੱਚ ਪੁਲੀਸ ਤੇ ਫੌਜ ਦੇ ਜਵਾਨ ਅਤੇ ਸਥਾਨਕ ਲੋਕਾਂ ਦੀ ਮਦਦ ਲਈ ਗਈ। ਜ਼ਖ਼ਮੀਆਂ ’ਚੋਂ ਜ਼ਿਆਦਾਤਰ ਉਹ ਲੋਕ ਸਨ ਜੋ ਕਿ ਕਿਰਾਏ ’ਤੇ ਰਹਿੰਦੇ ਸਨ।
Related Posts
ਪਾਪੂਆ ਨਿਊ ਗਿਨੀ ‘ਚ ਜ਼ਮੀਨ ਖਿਸਕਣ ਕਾਰਨ 2000 ਲੋਕ ਜ਼ਿੰਦਾ ਦੱਬੇ, ਪਹਾੜੀ ਇਲਾਕਿਆਂ ‘ਚ ਅਜੇ ਵੀ ਹੋ ਰਹੀ ਹੈ ਬਾਰਿਸ਼
ਮੈਲਬਰਨ : ਪਾਪੂਆ ਨਿਊ ਗਿਨੀ ਵਿੱਚ ਜ਼ਮੀਨ ਖਿਸਕਣ ਕਾਰਨ 2 ਹਜ਼ਾਰ ਤੋਂ ਵੱਧ ਲੋਕ ਦੱਬੇ ਗਏ ਹਨ। ਇਹ ਜਾਣਕਾਰੀ ਸਰਕਾਰ…
ਅੰਮ੍ਰਿਤਪਾਲ ਸਿੰਘ ਦੇ ਚਾਚਾ ਤੇ ਡਰਾਈਵਰ ਨੇ ਪੁਲਸ ਅੱਗੇ ਕੀਤਾ ਆਤਮ-ਸਮਰਪਣ
ਚੰਡੀਗੜ੍ਹ/ਜਲੰਧਰ – ‘ਵਾਰਿਸ ਪੰਜਾਬ ਦੇ’ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਡਰਾਈਵਰ ਵਲੋਂ ਜਲੰਧਰ ‘ਚ ਆਤਮ-ਸਮਰਪਣ ਕੀਤੇ ਜਾਣ…
ਸ਼ਿਮਲਾ ਨਗਰ ਨਿਗਮ ਦੇ ਵਾਰਡਾਂ ਦੀ ਗਿਣਤੀ ਕੀਤੀ ਗਈ 34, ਵਿਧਾਨ ਸਭਾ ਨੇ ਬਿੱਲ ਨੂੰ ਦਿੱਤੀ ਮਨਜ਼ੂਰੀ
ਸ਼ਿਮਲਾ- ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਨੇ ਮੰਗਲਵਾਰ ਨੂੰ ਇਕ ਬਿੱਲ ਨੂੰ ਮਨਜ਼ੂਰੀ ਪ੍ਰਦਾਨ ਕੀਤੀ, ਜਿਸ ਨਾਲ ਸ਼ਿਮਲਾ ਨਗਰ ਨਿਗਮ ਦੇ…