ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਫਤਰ ਅਕਾਊਂਟ ਕਲਰਕ ਦਰਬਾਰਾ ਸਿੰਘ ‘ਤੇ ਧਰਮ ਪ੍ਰਚਾਰ ਕਮੇਟੀ ਦੇ ਸੇਵਾਦਾਰ ਸੁਖਬੀਰ ਸਿੰਘ ਵੱਲੋਂ ਕਾਤਲਾਨਾ ਹਮਲਾ ਕਰ ਦਿੱਤਾ। ਜਿਸ ਵਿਚ ਦਰਬਾਰਾ ਸਿੰਘ ਦੀ ਮੌਤ ਹੋ ਗਈ ਹੈ। ਇਹ ਹਮਲਾ ਮੈਨੇਜਰ ਸ੍ਰੀ ਦਰਬਾਰ ਸਾਹਿਬ ਦੇ ਦਫਤਰ ਦੀ ਅਕਾਊਂਟ ਬਰਾਂਚ ਵਿਖੇ ਕੀਤਾ ਗਿਆ | ਦਰਅਸਲ ਸੁਖਬੀਰ ਸਿੰਘ ਤੇ ਦਰਬਾਰਾ ਸਿੰਘ ਦਾ ਕੋਈ ਪਰਿਵਾਰਕ ਆਪਸੀ ਝਗੜਾ ਦੱਸਿਆ ਜਾ ਰਿਹਾ ਹੈ ਜੋ ਵੱਧ ਕੇ ਜਾਨਲੇਵਾ ਹਮਲੇ ਤੱਕ ਪਹੁੰਚ ਗਿਆ । ਸੇਵਾਦਾਰ ਸੁਖਬੀਰ ਸਿੰਘ ਵਲੋਂ ਅਕਾਊਂਟਸ ਕਲਰਕ ਦਰਬਾਰਾ ਸਿੰਘ ਤੇ ਕਿਰਪਾਨ ਨਾਲ ਹਮਲਾ ਕੀਤਾ ਗਿਆ । ਲਹੂ ਲੁਹਾਣ ਬੇਹੋਸ਼ੀ ਦੀ ਹਾਲਤ ਵਿੱਚ ਦਰਬਾਰਾ ਸਿੰਘ ਨੂੰ ਐਬੂਲੈਂਸ ਰਾਹੀਂ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਇਲਾਜ ਵਿਖੇ ਭੇਜਿਆ ਗਿਆ | ਜਿਥੇ ਡਾਕਟਰਾਂ ਵੋਲੋ ਦਰਬਾਰਾ ਸਿੰਘ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਹੈ।
Related Posts
ਸੀ. ਆਈ. ਐੱਸ. ਸੀ. ਈ. ਨੇ 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਐਲਾਨੇ
ਨਵੀਂ ਦਿੱਲੀ, 24 ਜੁਲਾਈ (ਦਲਜੀਤ ਸਿੰਘ)- ਕੌਂਸਲ ਆਫ਼ ਦਿ ਇੰਡੀਅਨ ਸਕੂਲ ਸਰਟੀਫ਼ਿਕੇਟ (ਸੀ. ਆਈ. ਐੱਸ. ਸੀ. ਈ.) ਨੇ ਸ਼ਨੀਵਾਰ ਯਾਨੀ…
ਸ੍ਰੀ ਕੁਲਤਾਰ ਸਿੰਘ ਸੰਧਵਾਂ ਸਰਬਸੰਮਤੀ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਬਣੇ
ਸ੍ਰੀ ਕੁਲਤਾਰ ਸਿੰਘ ਸੰਧਵਾਂ ਸਰਬਸੰਮਤੀ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਬਣੇ। ਉਨ੍ਹਾਂ ਦੇ ਨਾਂ ਮਤਾ ਮੁੱਖ ਮੰਤਰੀ ਭਗਵੰਤ ਸਿੰਘ…
ਜੰਗ-ਏ-ਆਜ਼ਾਦੀ ਯਾਦਗਾਰੀ ਕੇਸ ‘ਚ ਬਰਜਿੰਦਰ ਸਿੰਘ ਹਮਦਰਦ ਨੂੰ ਵੱਡੀ ਰਾਹਤ, ਹਾਈ ਕੋਰਟ ਨੇ ਗ੍ਰਿਫ਼ਤਾਰੀ ‘ਤੇ ਲਾਈ ਰੋਕ
ਚੰਡੀਗੜ੍ਹ : ਜਲੰਧਰ ਦੇ ਕਸਬਾ ਕਰਤਾਰਪੁਰ ‘ਚ ਸਥਿਤ ਜੰਗ-ਏ-ਆਜ਼ਾਦੀ ਯਾਦਗਾਰੀ ਕੇਸ ‘ਚ ਨਾਮਜ਼ਦ ਪੰਜਾਬ ਦੇ ਸੀਨੀਅਰ ਪੱਤਰਕਾਰ ਤੇ ਨਿਊਜ਼ ਗਰੁੱਪ…