ਲੁਧਿਆਣਾ: ਲੁਧਿਆਣਾ ਪੁਲਿਸ ਨੇ 3 ਕਿੱਲੋ ਅਫੀਮ ਸਮੇਤ ਪਿੰਡ ਸਰੀਹ ਜਲੰਧਰ ਦੇ ਵਾਸੀ ਮਨਕੀਰਤ ਨੂੰ ਕਾਬੂ ਕੀਤਾ ਹੈl ਇਸ ਮਾਮਲੇ ਵਿਚ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਮੁਲਜ਼ਮ ਮਨਕੀਰਤ ਖਿਲਾਫ਼ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ l ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫ਼ਸਰ ਅਮਰਜੀਤ ਸਿੰਘ ਨੇ ਦੱਸਿਆ ਕਿ ਚੈਕਿੰਗ ਦੇ ਸਬੰਧ ਵਿਚ ਪੁਲਿਸ ਪਾਰਟੀ ਝਾਂਡੇ ਕੱਟ ‘ਤੇ ਮੌਜੂਦ ਸੀ,ਇਸੇ ਦੌਰਾਨ ਪੁਲਿਸ ਨੇ ਸ਼ੱਕ ਦੀ ਬਿਨਾਹ ‘ਤੇ ਬੈਲੀਨੋ ਕਾਰ ਨੂੰ ਰੋਕ ਕੇ ਜਦ ਮਨਕੀਰਤ ਦੇ ਕਬਜ਼ੇ ਵਾਲੀ ਕਾਰ ਦੀ ਤਲਾਸ਼ੀ ਲਈ ਤਾਂ ਕਾਰ ‘ਚੋਂ 2 ਕਿੱਲੋ ਅਫੀਮ ਮਿਲੀ l ਪੁਲਿਸ ਨੇ ਮੁਲਜ਼ਮ ਦੀ ਨਿਸ਼ਾਨਦੇਹੀ ‘ਤੇ ਉਸ ਦੇ ਘਰ ‘ਚੋਂ ਇਕ ਕਿੱਲੋ ਹੋਰ ਅਫੀਮ ਬਰਾਮਦ ਕੀਤੀ l ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ‘ਚੋਂ ਕੁੱਲ 3 ਕਿੱਲੋ ਅਫੀਮ ਬਰਾਮਦ ਕਰਕੇ ਉਸ ਕੋਲੋਂ ਵਧੇਰੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ l
3 ਕਿੱਲੋ ਅਫੀਮ ਸਮੇਤ ਮੁਲਜ਼ਮ ਗ੍ਰਿਫ਼ਤਾਰ
