ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਬੰਧੀ ਚੱਲ ਰਹੇ ਵਿਵਾਦ ਸਬੰਧੀ ਜਿੱਥੇ ਬਾਗੀ ਧੜੇ ਵੱਲੋਂ ਇੱਕ ਜੁਲਾਈ ਨੂੰ ਸ਼ਿਕਾਇਤ ਪੱਤਰ ਦਿੱਤਾ ਗਿਆ ਸੀ | ਉਥੇ ਹੀ ਪੰਜ ਸਿੰਘ ਸਾਹਿਬਾਨ ਨੇ 15 ਜੁਲਾਈ ਨੂੰ ਇਕੱਤਰਤਾ ਕਰਕੇ ਸੁਖਬੀਰ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਾਸੋਂ ਸਪਸ਼ਟੀਕਰਨ ਮੰਗਿਆ ਸੀ | ਇਹ ਸਪਸ਼ਟੀਕਰਨ ਉਪਰੋਕਤ ਦੋਹਾਂ ਵੱਲੋਂ 24 ਜੁਲਾਈ ਨੂੰ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਂਪ ਦਿੱਤਾ ਗਿਆ ਸੀ | ਇਹਨਾਂ ਦੋਵਾਂ ਦੇ ਸਪਸ਼ਟੀਕਰਨ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਜਨਤਕ ਕਰ ਦਿੱਤੇ ਗਏ ਹਨ।
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਸੁਖਬੀਰ ਸਿੰਘ ਬਾਦਲ ਤੇ ਐਡਵੋਕੇਟ ਧਾਮੀ ਦਾ ਸਪਸ਼ਟੀਕਰਨ ਕੀਤਾ ਜਨਤਕ, 24 ਜੁਲਾਈ ਨੂੰ ਸੌਂਪਿਆ ਸੀ ਪੱਤਰ
