ਨਵੀਂ ਦਿੱਲੀ, ਬੰਗਲਾਦੇਸ਼ ਵਿੱਚ ‘ਅਸਹਿਯੋਗ ਅੰਦੋਲਨ’ ਦੌਰਾਨ ਹੋਈ ਝੜਪ ਦੌਰਾਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 101 ਹੋ ਗਈ ਹੈ। ਰਾਖਵਾਂਕਰਨ ਦੀ ਮੰਗ ਦੇ ਰੂਪ ਵਿੱਚ ਜੋ ਸ਼ੁਰੂ ਹੋਇਆ ਮੁੱਦਾ ਸਰਕਾਰ ਨੂੰ ਬਦਲਣ ਲਈ ਇੱਕ ਅੰਦੋਲਨ ਦੇ ਵਿੱਚ ਬਦਲ ਗਿਆ ਹੈ। ਸਰਕਾਰ ਦੇ ਅਸਤੀਫੇ ਦੀ ਮੰਗ ਲਈ ‘ਅਸਹਿਯੋਗ ਅੰਦੋਲਨ’ ਵਿੱਚ ਸ਼ਾਮਲ ਹੋਏ ਮੁਜ਼ਾਹਰਾਕਾਰੀਆਂ ਨੂੰ ਸਰਕਾਰ ਦੇ ਸਮਰਥਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਅਤੇ ਇਸ ਦੌਰਾਨ ਤਿੱਖੀ ਝੜਪ ਸ਼ੁਰੂ ਹੋ ਗਈ ਸੀ ਪ੍ਰਦਰਸ਼ਨਕਾਰੀਆਂ ਨੇ ਹਿੰਸਾ ਨੂੰ ਰੋਕਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਗੱਲਬਾਤ ਦੇ ਸੱਦੇ ਨੂੰ ਖਾਰਜ ਕਰ ਦਿੱਤਾ ਹੈ। ਸਰਕਾਰ ਨੇ ਬੰਗਲਾਦੇਸ਼ ਵਿਚ ਭੜਕੀ ਹਿੰਸਾ ਦੇ ਵਿਚਕਾਰ ਐਤਵਾਰ ਨੂੰ ਅਣਮਿੱਥੇ ਸਮੇਂ ਲਈ ਕਰਫਿਊ ਲਗਾ ਦਿੱਤਾ ਸੀ ਅਤੇ ਦੇਸ਼ ਭਰ ‘ਚ ਮੋਬਾਈਲ ਇੰਟਰਨੈੱਟ ‘ਤੇ ਵੀ ਸਖ਼ਤ ਪਾਬੰਦੀ ਲਗਾਈ ਗਈ ਹੈ। ਹਿੰਸਕ ਪ੍ਰਦਰਸ਼ਨਾਂ ਦੌਰਾਨ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੋਮਵਾਰ, ਮੰਗਲਵਾਰ ਅਤੇ ਬੁੱਧਵਾਰ ਨੂੰ ਤਿੰਨ ਦਿਨਾਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
Related Posts
ਪੰਜਾਬ ਦੇ ਪਿੰਡਾਂ ਦੀਆਂ ਪੰਚਾਇਤਾਂ ਲਈ ਵੱਡੀ ਖ਼ੁਸ਼ਖ਼ਬਰੀ, CM ਮਾਨ ਨੇ ਖ਼ੁਦ ਕੀਤਾ ਐਲਾਨ
ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਜ਼ਾਦੀ ਦਿਹਾੜੇ ਦੇ ਸਮਾਰੋਹ ਨੂੰ ਸੰਬੋਧਨ ਕਰਦਿਆਂ ਪੰਚਾਇਤਾਂ ਨੂੰ ਵੱਡੀ ਖ਼ੁਸ਼ਖ਼ਬਰੀ…
ਸੋਨੀਆ ਗਾਂਧੀ ਨੇ ਰਾਸ਼ਟਰਪਤੀ ਦਰਪਦੀ ਮੁਰਮੂ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ, 23 ਅਗਸਤ – ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ…
ਏ.ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਮੁਹਾਲੀ ਵਿਚਲੇ ਧਾਰਮਿਕ ਸਥਾਨਾਂ ਦਾ ਕੀਤਾ ਦੌਰਾ
ਐੱਸ.ਏ.ਐੱਸ.ਨਗਰ, 2 ਸਤੰਬਰ – ਬੀਤੇ ਦਿਨੀਂ ਤਰਨ ਤਾਰਨ ਵਿਖੇ ਚਰਚ ‘ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਪੰਜਾਬ ‘ਚ ਧਾਰਮਿਕ…