ਨਵੀਂ ਦਿੱਲੀ : ਬੰਗਲਾਦੇਸ਼ ਵਿੱਚ ਰਿਜ਼ਰਵੇਸ਼ਨ ਨੂੰ ਲੈ ਕੇ ਵਿਦਿਆਰਥੀਆਂ ਦੇ ਵਿਰੋਧ ਅਤੇ ਫ਼ੌਜ ਦੇ ਦਬਾਅ ਦੇ ਵਿਚਕਾਰ ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਸੋਮਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਅਤੇ ਆਪਣਾ ਦੇਸ਼ ਛੱਡ ਦਿੱਤਾ।
ਦੱਖਣੀ ਏਸ਼ੀਆਈ ਦੇਸ਼ ‘ਚ ਇਹ ਪਹਿਲੀ ਵਾਰ ਨਹੀਂ ਹੈ ਕਿ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਇਸ ਤਰ੍ਹਾਂ ਦੇ ਦਬਾਅ ‘ਚ ਦੇਸ਼ ਛੱਡਿਆ ਹੋਵੇ। ਅੱਧੀ ਸਦੀ ਪਹਿਲਾਂ ਆਜ਼ਾਦੀ ਮਿਲਣ ਤੋਂ ਬਾਅਦ ਵੀ ਦੇਸ਼ ਦੇ ਕਈ ਆਗੂ ਦੇਸ਼ ਛੱਡ ਕੇ ਭੱਜਣ ਲਈ ਮਜਬੂਰ ਹੋਏ ਸਨ।