ਲੁਧਿਆਣਾ, ਜਗਰਾਉਂ ਵਿੱਚ ਅੱਜ ਇਕ ਸਕੂਲ ਬੱਸ ਦਰੱਖਤ ਵਿੱਚ ਜਾ ਵੱਜੀ। ਇਸ ਹਾਦਸੇ ਵਿੱਚ ਇਕ ਸੱਤ ਸਾਲ ਦੇ ਵਿਦਿਆਰਥੀ ਦੀ ਮੌਤ ਹੋ ਗਈ ਜਦਕਿ ਪੰਜ ਹੋਰ ਜ਼ਖ਼ਮੀ ਹੋ ਗਏ। ਪੁਲੀਸ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਕੂਲ ਬੱਸ ਦੇ ਚਾਲਕ ਨੇ ਵਾਹਨ ’ਤੇ ਕੰਟਰੋਲ ਗੁਆ ਦਿੱਤਾ ਤੇ ਬੱਸ ਬੇਕਾਬੂ ਹੋ ਕੇ ਦਰੱਖਤ ਵਿੱਚ ਜਾ ਵੱਜੀ। ਮ੍ਰਿਤਕ ਵਿਦਿਆਰਥੀ ਦੀ ਪਛਾਣ ਪਹਿਲੀ ਜਮਾਤ ਦੇ ਗੁਰਮਨ ਸਿੰਘ ਵਜੋਂ ਹੋਈ ਹੈ। ਪੁਲੀਸ ਨੇ ਦੱਸਿਆ ਕਿ ਜ਼ਖ਼ਮੀ ਵਿਦਿਆਰਥੀਆਂ ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ।
ਜਗਰਾਉਂ ਵਿੱਚ ਸਕੂਲ ਬੱਸ ਦਰੱਖਤ ’ਚ ਵੱਜੀ, ਵਿਦਿਆਰਥੀ ਦੀ ਮੌਤ
