ਹੁਸ਼ਿਆਰਪੁਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਵਿਖੇ ਵਣ ਮਹਾਂ-ਉਤਸਵ ‘ਚ ਸ਼ਿਰਕਤ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਖ਼ਾਸ ਅਪੀਲ ਵੀ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਮੁਫ਼ਤ ਬਿਜਲੀ ਲੈਣ ਵਾਲੇ ਕਿਸਾਨ ਮੋਟਰ ਜਾਂ ਟਿਊਬਵੈੱਲ ਨੇੜੇ ਘੱਟੋ-ਘੱਟ 4 ਰੁੱਖ਼ ਜ਼ਰੂਰ ਲਗਾਉਣ। ਉਨ੍ਹਾਂ ਕਿਹਾ ਕਿ ਫਿਲਹਾਲ ਇਹ ਸਲਾਹ ਹੈ, ਲੋੜ ਪਈ ਤਾਂ ਕਾਨੂੰਨ ਵੀ ਬਣਾਵਾਂਗੇ ਤਾਂਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਹ ਮਿਲ ਸਕੇ।
CM ਭਗਵੰਤ ਮਾਨ ਦੀ ਅਪੀਲ, ਮੁਫ਼ਤ ਬਿਜਲੀ ਲੈਣ ਵਾਲੇ ਕਿਸਾਨ ਖੇਤਾਂ ‘ਚ ਜ਼ਰੂਰ ਲਗਾਉਣ 4-4 ਰੁੱਖ਼
