ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਪਿਛੜੇ ਵਰਗਾਂ ਦੀ ਭਲਾਈ ਅਤੇ ਸੁਰੱਖਿਆ ਲਈ ਵਚਨਬੱਧ ਹੈ। ਇਸੇ ਲੜੀ ਤਹਿਤ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਅੱਤਿਆਚਾਰ ਐਕਟ, 1989 ਨੂੰ ਲਾਗੂ ਕਰਨ ਅਤੇ ਹਾਸ਼ੀਏ ‘ਤੇ ਪਏ ਭਾਈਚਾਰਿਆਂ ਨੂੰ ਉੱਚਾ ਚੁੱਕਣ ਦੇ ਉਦੇਸ਼ ਨਾਲ ਹੋਰ ਮਹੱਤਵਪੂਰਨ ਪਹਿਲਕਦਮੀਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਇੱਕ ਉੱਚ-ਪੱਧਰੀ ਮੀਟਿੰਗ ਬੁਲਾਈ। ਮੀਟਿੰਗ ਵਿੱਚ ਪੁਲਿਸ ਵਿਭਾਗ ਦੇ ਵਧੀਕ ਇੰਸਪੈਕਟਰ ਜਨਰਲ (ਏਆਈਜੀ) ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।
ਡਾ. ਬਲਜੀਤ ਕੌਰ ਨੇ ਐਟ੍ਰੋਸਿਟੀ ਐਕਟ ਲਾਗੂ ਕਰਨ ਲਈ ਕੀਤੀ ਉੱਚ-ਪੱਧਰੀ ਮੀਟਿੰਗ, ਅੰਬੇਡਕਰ ਭਵਨਾਂ ਲਈ 7.93 ਕਰੋੜ ਰੁਪਏ ਅਲਾਟ
