ਮੁਹਾਲੀ, ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਡਾ. ਸਤਿਬੀਰ ਬੇਦੀ ਨੇ ਅੱਜ ਅਚਾਨਕ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਬੋਰਡ ਦੇ ਮੁਖੀ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ ਅਤੇ ਫਿਲਹਾਲ ਦਫ਼ਤਰੀ ਕੰਮਕਾਜ ਚਲਾਉਣ ਲਈ ਉਨ੍ਹਾਂ ਦੀ ਥਾਂ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਬੋਰਡ ਦੇ ਚੇਅਰਮੈਨ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਵੱਲੋਂ ਅਸਤੀਫਾ
