ਨਵੀਂ ਦਿੱਲੀ, ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅੱਜ ਸੰਸਦ ਵਿੱਚ ਸੱਦੀ ਸਰਬ ਪਾਰਟੀ ਮੀਟਿੰਗ ਦੌਰਾਨ ਬੰਗਲਾਦੇਸ਼ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ ਅਤੇ ਸਾਰੀਆਂ ਪਾਰਟੀਆਂ ਦੇ ਸਬਰਸੰਮਤ ਸਮਰਥਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਜੈਸ਼ੰਕਰ ਨੇ ਸਾਰੀਆਂ ਪਾਰਟੀਆਂ ਦੇ ਆਗੂਆਂ ਨੂੰ ਗੁਆਂਢੀ ਦੇਸ਼ ਦੀ ਮੌਜੂਦਾ ਸਥਿਤੀ ਅਤੇ ਇਸ ਦੇ ਭਾਰਤ ’ਤੇ ਪੈਣ ਵਾਲੇ ਪ੍ਰਭਾਵ ਬਾਰੇ ਦੱਸਿਆ। ਇਸ ਦੌਰਾਨ ਜੈਸ਼ੰਕਰ ਨੇ ਆਗੂਆਂ ਨੂੰ ਦੱਸਿਆ ਕਿ ਭਾਰਤ ਨੇ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਮਦਦ ਦਾ ਭਰੋਸਾ ਦਿਵਾਉਂਦੇ ਹੋਏ ਉਨ੍ਹਾਂ ਨੂੰ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ ਸਮਾਂ ਦਿੱਤਾ ਹੈ। ਇਹ ਜਾਣਕਾਰੀ ਸੂਤਰਾਂ ਨੇ ਦਿੱਤੀ। ਜੈਸ਼ੰਕਰ ਨੇ ਕਿਹਾ ਕਿ ਭਾਰਤ ਗੁਆਂਢੀ ਮੁਲਕ ਵਿੱਚ ਮੌਜੂਦ 10,000 ਤੋਂ ਵੱਧ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਬੰਗਲਾਦੇਸ਼ੀ ਫੌਜ ਦੇ ਸੰਪਰਕ ਵਿੱਚ ਹੈ। ਜੈਸ਼ੰਕਰ ਨੇ ਕਿਹਾ ਕਿ ਸਰਕਾਰ ਬੰਗਲਾਦੇਸ਼ ਦੇ ਹਾਲਾਤ ’ਤੇ ਨੇੜਿਓਂ ਨਜ਼ਰ ਰੱਖ ਰਹੀ ਹੈ। ਮੀਟਿੰਗ ਤੋਂ ਬਾਅਦ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉੱਤੇ ਪਾਈ ਇਕ ਪੋਸਟ ਵਿੱਚ ਜੈਸ਼ੰਕਰ ਨੇ ਅੱਜ ਸੰਸਦ ਵਿੱਚ ਹੋਈ ਸਰਬ ਪਾਰਟੀ ਮੀਟਿੰਗ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ। ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਲਿਖਿਆ, ‘‘ਅੱਜ ਸੰਸਦ ਵਿੱਚ ਇਕ ਸਰਬ ਪਾਰਟੀ ਮੀਟਿੰਗ ਵਿੱਚ ਬੰਗਲਾਦੇਸ਼ ਦੇ ਮੌਜੂਦਾ ਘਟਨਾਕ੍ਰਮ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਜਤਾਏ ਗਏ ਸਰਬਸੰਮਤ ਸਮਰਥਨ ਅਤੇ ਤਾਲਮੇਲ ਲਈ ਸਾਰੀਆਂ ਪਾਰਟੀਆਂ ਦੀ ਸ਼ਲਾਘਾ ਕਰਦਾ ਹਾਂ।’’
Related Posts
ਹਰਜਿੰਦਰ ਸਿੰਘ ਧਾਮੀ ਦਾ ਵੱਡਾ ਇਲਜ਼ਾਮ, ਕਿਹਾ- ‘SGPC ਮੈਂਬਰਾਂ ਨੂੰ ਖਰੀਦਣ ਦੀ ਹੋ ਰਹੀ ਕੋਸ਼ਿਸ਼’
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਐੱਸ. ਜੀ.…
ਪੰਜਾਬ ਸਰਕਾਰ ਦੇ ਚਾਰ ਵਜ਼ੀਰ ਅਹੁਦੇ ਦੀ ਭੁੱਖ ਤੇ ਢੀਠਪੁਣਾ ਛੱਡ ਕੇ ਅਸਤੀਫ਼ਾ ਦੇਣ : ਮਜੀਠੀਆ
ਅੰਮ੍ਰਿਤਸਰ, 6 ਸਤੰਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੁੱਖ…
ਸੁਖਬੀਰ ਬਾਦਲ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ(SAD) ਦੇ ਪ੍ਰਧਾਨ ਸੁਖਬੀਰ ਬਾਦਲ(Sukhbir badal) ਨੇ ਵੀਰਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ…