ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨਵੰਬਰ ਦੇ ਪਹਿਲੇ ਹਫ਼ਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਿੰਨ ਰੋਜ਼ਾ ਡੈਲੀਗੇਟ ਸੈਸ਼ਨ ਕਰੇਗਾ। ਮੰਗਲਵਾਰ ਨੂੰ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ। ਕੋਰ ਕਮੇਟੀ ਨੇ ਡੈਲੀਗੇਟ ਸੈਸ਼ਨ ਵਿਚ ਪੰਜਾਬ ਨਾਲ ਹੋਏ ਵਿਤਕਰੇ ਦੇ ਨਾਲ-ਨਾਲ ਸਿਹਤ, ਸਿੱਖਿਆ, ਵਾਤਾਵਰਨ, ਐੱਨਆਰਆਈ ਭਾਈਚਾਰੇ ਅਤੇ ਸੰਘੀ ਢਾਂਚੇ ਨੂੰ ਮਜ਼ਬੂਤ ਕਰਨ ਸਮੇਤ ਅਹਿਮ ਮਸਲਿਆਂ ’ਤੇ ਵਿਚਾਰ ਚਰਚਾ ਕਰਵਾਉਣ ਦਾ ਫੈਸਲਾ ਕੀਤਾ ਹੈ। ਕੋਰ ਕਮੇਟੀ ਨੇ ਈਸੜੂ (ਖੰਨਾ) ਵਿਖੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੀ ਦਿਵਸ, 19 ਅਗਸਤ ਨੂੰ ਰੱਖੜ ਪੁੰਨਿਆ ’ਤੇ ਬਾਬਾ ਬਕਾਲਾ ਵਿਖੇ ਅਤੇ 20 ਅਗਸਤ ਨੂੰ ਲੌਂਗੋਵਾਲ ਵਿਖੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸਿਆਸੀ ਕਾਨਫਰੰਸਾਂ ਕਰਨ ਦਾ ਵੀ ਫੈਸਲਾ ਕੀਤਾ।
ਅਕਾਲੀ ਦਲ ਨਵੰਬਰ ਦੇ ਪਹਿਲੇ ਹਫ਼ਤੇ ਕਰੇਗਾ ਤਿੰਨ ਰੋਜ਼ਾ ਡੈਲੀਗੇਟ ਸੈਸ਼ਨ, ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਕੋਰ ਕਮੇਟੀ ਦੀ ਮੀਟਿੰਗ ’ਚ ਲਿਆ ਫ਼ੈਸਲਾ
