ਮੁਹਾਲੀ : ਗੈਂਗਸਟਰ ਦਿਲਪ੍ਰੀਤ ਬਾਬਾ ਵੱਲੋਂ ਫਿਰੌਤੀ ਮੰਗਣ ਦੇ ਮਾਮਲੇ ’ਚ ਸ਼ਿਕਾਇਤਕਰਤਾ ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਲੰਬੇ ਸਮੇਂ ਤੋਂ ਮੁਹਾਲੀ ਅਦਾਲਤ ’ਚ ਪੇਸ਼ ਨਹੀਂ ਹੋ ਰਹੇ ਹਨ ਜਿਸ ਦਾ ਨੋਟਿਸ ਲੈਂਦਿਆਂ ਜੁਡੀਸ਼ੀਅਲ ਮੈਜਿਸਟ੍ਰੇਟ ਫ਼ਸਟ ਕਲਾਸ ਸ਼ਵੇਤਾ ਦਾਸ ਦੀ ਅਦਾਲਤ ਵੱਲੋਂ ਇਸ ਮਾਮਲੇ ਦੇ ਸ਼ਿਕਾਇਤਕਰਤਾ ਰੁਪਿੰਦਰ ਸਿੰਘ ਉਰਫ਼ ਗਿੱਪੀ ਗਰੇਵਾਲ ਨੂੰ ਗਵਾਹੀ ਦੇਣ ਲਈ ਨੋਟਿਸ ਵੀ ਭੇਜਿਆ ਗਿਆ ਸੀ ਪਰ ਨੋਟਿਸ ਭੇਜਣ ਤੋਂ ਬਾਅਦ ਵੀ ਗਿੱਪੀ ਗਰੇਵਾਲ ਅਦਾਲਤ ’ਚ ਪੇਸ਼ ਨਹੀਂ ਹੋ ਰਿਹਾ। ਪਿਛਲੀਆਂ ਤਿੰਨ ਪੇਸ਼ੀਆਂ ਤੋਂ ਬਾਅਦ ਅਦਾਲਤ ਨੇ ਉਸ ਨੂੰ ਜ਼ਮਾਨਤੀ ਵਾਰੰਟ ਅਤੇ 5,000 ਰੁਪਏ ਦੀ ਜ਼ਮਾਨਤ ਦੇ ਨਾਲ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਇਹ ਵੀ ਕਿਹਾ ਕਿ ਜੇਕਰ ਗਿੱਪੀ ਗਰੇਵਾਲ ਅਗਲੀ ਤਰੀਕ ‘ਤੇ ਪੇਸ਼ ਨਹੀਂ ਹੁੰਦਾ ਤਾਂ ਉਸ ਵਿਰੁੱਧ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 20 ਅਗਸਤ ਨੂੰ ਹੋਣੀ ਤੈਅ ਕੀਤੀ ਗਈ ਹੈ।
Related Posts
ਜ਼ਿਮਨੀ ਚੋਣਾਂ ਵਿੱਚ ਦਲ ਬਦਲੂਆਂ ਦੀ ਚਾਂਦੀ
ਸ਼੍ਰੋਮਣੀ ਅਕਾਲੀ ਦੇ ਪੰਜਾਬ ਵਿਧਾਨ ਸਭਾ ਦੀਆਂ ਚਾਰ ਉਪ ਚੋਣਾਂ ਨਾ ਲੜਨ ਦੇ ਫ਼ੈਸਲੇ ਤੋਂ ਬਾਅਦ ਇਹ ਚੋਣਾਂ ਬਹੁਤ ਹੀ…
ਕਾਂਗਰਸ ਨੇ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ
ਚੰਡੀਗੜ੍ਹ- ਆਗਾਮੀ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਪੰਜਾਬ ਕਾਂਗਰਸ ਨੇ ਉਮੀਦਵਾਰਾਂ ਦੀ ਲਿਸਟ ਜਾਰੀ ਕਰ…
ਕੌਣ ਹੈ ਸੁਰਿੰਦਰ ਕੌਰ, ਜਿਸ ਨੂੰ ਕਾਂਗਰਸ ਨੇ ਜਲੰਧਰ ਪੱਛਮੀ ਤੋਂ ਦਿੱਤੀ ਟਿਕਟ; ‘ਆਪ’-ਭਾਜਪਾ ਨੇ ਪਹਿਲਾਂ ਹੀ ਮੈਦਾਨ ‘ਚ ਉਤਾਰੇ ਉਮੀਦਵਾਰ
ਜਲੰਧਰ। ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਉਪ ਚੋਣ ਲਈ ਕਾਂਗਰਸ ਨੇ ਸਾਬਕਾ ਸੀਨੀਅਰ ਡਿਪਟੀ ਮੇਅਰ ਅਤੇ ਪੰਜ ਵਾਰ ਕੌਂਸਲਰ…