ਚੰਡੀਗੜ੍ਹ, 3 ਸਤੰਬਰ (ਦਲਜੀਤ ਸਿੰਘ)- ਪੰਜਾਬ ਵਿਧਾਨ ਸਭਾ ਦੇ ਇੱਕ ਰੋਜ਼ਾ ਵਿਸ਼ੇਸ਼ ਇਜਲਾਸ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ। ਪਹਿਲਾਂ ਸਦਨ ਦੀ ਕਾਰਵਾਈ 11 ਵਜੇ ਤੱਕ ਟਾਲ ਦਿੱਤੀ ਗਈ ਸੀ। ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੇ ਇਜਲਾਸ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਹੈ। ਅੰਦੋਲਨ ਦੀ ਸ਼ੁਰੂਆਤ ਵਿੱਚ ਵਿੱਛੜੀਆਂ ਰੂਹਾਂ ਨੂੰ ਸ਼ਰਧਾਜਲੀ ਦਿੱਤੀ ਗਈ। ਇਸ ਮੌਕੇ ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।
ਦੱਸ ਦਈਏ ਕਿ ਇਹ ਇਜਲਾਸ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੁਲਾਇਆ ਗਿਆ ਹੈ। ਬੇਸ਼ੱਕ ਵਿਸ਼ੇਸ਼ ਇਜਲਾਸ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਬਾਰੇ ਹੀ ਵਿਚਾਰ ਚਰਚਾ ਹੋਏਗੀ ਪਰ ਵਿਰੋਧੀ ਧਿਰਾਂ ਨੇ ਸਰਕਾਰ ਨੂੰ ਕਈ ਮੁੱਦਿਆਂ ਉੱਪਰ ਘੇਰਨ ਦੀ ਵੀ ਰਣਨੀਤੀ ਬਣਾਈ ਹੋਈ ਹੈ।