ਫਿਰੋਜ਼ਪੁਰ,ਪੰਜਾਬ ਪੁਲਿਸ ਨੇ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਦਿਆਂ 6.65 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸਦੀ ਕੀਮਤ ਕਰੀਬ 6 ਲੱਖ ਰੁਪਏ ਹੈ। ਡੀਜੀਪੀ ਗੌਰਵ ਯਾਦਵ ਨੇ ਵੀਰਵਾਰ ਨੂੰ ‘ਐਕਸ’ ’ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪ੍ਰਾਪਤ ਸੂਚਨਾ ’ਤੇ ਕਾਰਵਾਈ ਕਰਦਿਆਂ ਜ਼ਿਲ੍ਹਾ ਫਿਰੋਜ਼ਪੁਰ ਦੀ ਕਾਊਂਟਰ ਇੰਟੈਲੀਜੈਂਸ (ਸੀਆਈਏ) ਦੀ ਟੀਮ ਨੇ ਸਰਹੱਦ ਦੇ ਨੇੜਿਓਂ ਜ਼ਬਤੀ ਕਰਨ ਵਿਚ ਕਾਮਯਾਬੀ ਹਾਸਲ ਕੀਤੀ।
ਪੰਜਾਬ ਪੁਲੀਸ ਵੱਲੋਂ 6.65 ਕਿਲੋ ਹੈਰੋਇਨ ਬਰਾਮਦ, 2 ਗ੍ਰਿਫ਼ਤਾਰ
