ਸ਼੍ਰੀਨਗਰ, ਜੰਮੂ-ਕਸ਼ਮੀਰ ਪੁਲੀਸ ਨੇ ਪੰਜਾਬ ਤੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ, ਜੋ ਖ਼ੁਦ ਨੂੰ ਪੁਲੀਸ ਦੇ ਅਫ਼ਸਰ ਦੱਸ ਰਹੇ ਹਨ। ਉਹ ਸ਼੍ਰੀਨਗਰ ਦੇ ਨਹਿਰੂ ਪਾਰਕ ਇਲਾਕੇ ਵਿੱਚ ਘੁੰਮਦੇ ਹੋਏ ਪਾਏ ਗਏ। ਮੁਢਲੀ ਜਾਣਕਾਰੀ ਅਨੁਸਾਰ ਪੁਲੀਸ ਨੇ ਇਸ ਸਬੰਧੀ ਕੇਸ ਦਰਜ ਕਰਦਿਆਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਮੁਕੰਮਲ ਵੇਰਵਿਆਂ ਸਮੇਤ ਜਾਣਕਾਰੀ ਹਾਲੇ ਨਹੀਂ ਮਿਲ ਸਕੀ ਹੈ।
ਜੰਮੂ ਕਸ਼ਮੀਰ ਪੁਲੀਸ ਵੱਲੋਂ ਪੰਜਾਬ ਨਾਲ ਸਬੰਧਤ 2 ਵਿਅਕਤੀ ਗ੍ਰਿਫ਼ਤਾਰ
