ਮੰਡੀ, ਭਾਰੀ ਮੀਂਹ ਕਾਰਨ ਹਿਮਾਚਲ ਦੇ ਮੰਡੀ ਖੇਤਰ ’ਚ ਜ਼ਮੀਨ ਖਿਸਕਣ ਦੀਆਂ ਖ਼ਬਰਾਂ ਹਨ ਜਿਸ ਕਾਰਨ ਇਸ ਖੇਤਰ ਵਿੱਚ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਹੈ ਅਤੇ ਕਈ ਵਾਹਨ ਫਸ ਗਏ ਹਨ। ਜਾਣਕਾਰੀ ਅਨੁਸਾਰ ਚੰਡੀਗੜ੍ਹ-ਮਨਾਲੀ ਹਾਈਵੇਅ ਮੰਡੀ ਅਤੇ ਪੰਡੋਹ ਦੇ ਵਿਚਕਾਰ, ਮੰਡੀ ਜ਼ਿਲ੍ਹੇ ਵਿਚ ਵੀਰਵਾਰ ਨੂੰ ਵੱਡੇ ਤੜਕੇ ਢਿੱਗਾਂ ਡਿੱਗਣ ਕਾਰਨ ਰਸਤਾ ਬੰਦ ਹੋ ਗਿਆ। ਇਸ ਕਾਰਨ ਖੇਤਰ ਵਿੱਚ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਤੇ ਕਈ ਵਾਹਨ ਫਸ ਗਏ ਹਨ। ਮੰਡੀ ਦੇ ਵਧੀਕ ਪੁਲੀਸ ਸੁਪਰਡੈਂਟ (ਏਐਸਪੀ) ਸਾਗਰ ਚੰਦਰ ਅਨੁਸਾਰ ਆਵਾਜਾਈ ਬਹਾਲ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਹਿਮਾਚਲ: ਮੰਡੀ ਨੇੜੇ ਢਿੱਗਾਂ ਡਿੱਗਣ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ ਜਾਮ
