ਵੈਲੰਿਗਟਨ, 3 ਸਤੰਬਰ (ਦਲਜੀਤ ਸਿੰਘ)- ਨਿਊਜ਼ੀਲੈਂਡ ਦੇ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹਨਾਂ ਨੇ ਇਕ ਹਿੰਸਕ ਅੱਤਵਾਦੀ ਨੂੰ ਗੋਲੀ ਮਾਰ ਦਿੱਤੀ ਹੈ, ਜਿਸ ਨੇ ਇਕ ਸੁਪਰਮਾਰਕੀਟ ਵਿਚ ਚਾਕੂ ਮਾਰ ਕੇ 6 ਲੋਕਾਂ ਨੂੰ ਜ਼ਖਮੀ ਕਰ ਦਿੱਤਾ ਸੀ। ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਨੇ ਇਸ ਘਟਨਾ ਨੂੰ ਅੱਤਵਾਦੀ ਹਮਲਾ ਦੱਸਿਆ।ਜੈਸਿੰਡਾ ਨੇ ਕਿਹਾ ਕਿ ਹਮਲਾਵਾਰ ਸ਼੍ਰੀਲੰਕਾਈ ਨਾਗਰਿਕ ਸੀ ਜੋ ਇਸਲਾਮਿਕ ਸਟੇਟ ਸਮੂਹ ਦੇ ਪ੍ਰਭਾਵ ਵਿਚ ਸੀ।
ਉਹਨਾਂ ਨੇ ਦੱਸਿਆ ਕਿ ਉਹ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਦੀ ਰਡਾਰ ‘ਤੇ ਸੀ ਅਤੇ ਉਸ ਦੀ 24 ਘੰਟੇ ਤੋਂ ਨਿਗਰਾਨੀ ਕੀਤੀ ਜਾ ਰਹੀ ਸੀ। ਉਹਨਾਂ ਨੇ ਦੱਸਿਆ ਕਿ ਕਾਨੂੰਨ ਮੁਤਾਬਕ ਇਸ ਵਿਅਕਤੀ ਨੂੰ ਜੇਲ੍ਹ ਵਿਚ ਰੱਖਣ ਦੀ ਇਜਾਜ਼ਤ ਨਹੀਂ ਸੀ। ਸੁਪਰਮਾਰਕੀਟ ਦੇ ਅੰਦਰ ਇਕ ਵਿਅਕਤੀ ਵੱਲੋਂ ਬਣਾਈ ਗਈ ਵੀਡੀਓ ਵਿਚ 10 ਗੋਲੀਆਂ ਚੱਲਣ ਦੀ ਆਵਾਜ਼ ਸੁਣੀ ਗਈ।