ਨਵੀਂ ਦਿੱਲੀ, ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਵੀਰਵਾਰ ਨੂੰ ਸਵੇਰ ਦੇ ਸੈਸ਼ਨ ਦੌਰਾਨ ਵਿਰੋਧੀ ਧਿਰ ਦੇ ਹੰਗਾਮੇ ਅਤੇ ਵਾਕਆਊਟ ਤੋਂ ਬਾਅਦ ਸਦਨ ਤੋਂ ਕੁਝ ਸਮੇਂ ਲਈ ਬਾਹਰ ਚਲੇ ਗਏ। ਜਾਣਕਾਰੀ ਅਨੁਸਾਰ ਅੱਜ ਸਵੇਰੇ ਰਾਜ ਸਭਾ ਦੇ ਮੈਂਬਰਾਂ ਨੂੰ ਵਿਨੇਸ਼ ਫੋਗਾਟ ਨੂੰ ਓਲੰਪਿਕ ਤੋਂ ਅਯੋਗ ਠਹਿਰਾਉਣ ਨਾਲ ਸਬੰਧਤ ਮੁੱਦਾ ਉਠਾਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਜਿਸ ਤੋਂ ਬਾਅਦ ਰਾਜ ਸਭਾ ਵਿੱਚ ਵਿਰੋਧੀ ਧਿਰਾਂ ਦੇ ਮੈਂਬਰਾਂ ਨੇ ਇਸ ਦਾ ਵਿਰੋਧ ਕੀਤਾ। ਸੂਚੀਬੱਧ ਕਾਗਜ਼ਾਂ ਨੂੰ ਸਦਨ ਵਿੱਚ ਪੇਸ਼ ਕੀਤੇ ਜਾਣ ਤੋਂ ਤੁਰੰਤ ਬਾਅਦ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਫੋਗਾਟ ਦੀ ਅਯੋਗਤਾ ਦੇ ਮੁੱਦੇ ਨੂੰ ਉਠਾਉਣ ਲਈ ਖੜ੍ਹੇ ਹੋਏ। ਉਹ ਜਾਣਨਾ ਚਾਹੁੰਦੇ ਸਨ ਕਿ ਇਸ ਦੇ ਪਿੱਛੇ ਕੌਣ ਹੈ। ਪਰ ਧਨਖੜ ਨੇ ਖੜਗੇ ਨੂੰ ਮੁੱਦਾ ਚੁੱਕਣ ਦੀ ਇਜਾਜ਼ਤ ਨਹੀਂ ਦਿੱਤੀ। ਸਦਨ ’ਚ ਹੰਗਾਮਾ ਵਧਣ ’ਤੇ ਵਿਰੋਧੀ ਪਾਰਟੀਆਂ ਨੇ ਵਾਕਆਊਟ ਕਰ ਦਿੱਤਾ। ਧਨਖੜ ਨੇ ਵਿਰੋਧੀ ਧਿਰ ਦੇ ਮੈਂਬਰਾਂ ਦੇ ਵਿਵਹਾਰ ’ਤੇ ਨਰਾਜ਼ਗੀ ਜ਼ਾਹਰ ਕੀਤੀ ਅਤੇ ਕੁਝ ਦੇਰ ਲਈ ਸਦਨ ਤੋਂ ਚਲੇ ਗਏ।
Related Posts
ਪਟਿਆਲਾ ’ਚ ਹੋਇਆ ਜ਼ੋਰਦਾਰ ਧਮਾਕਾ, ਦਹਿਸ਼ਤ ’ਚ ਆਏ ਲੋਕ
ਪਟਿਆਲਾ- ਪਟਿਆਲਾ ਦੇ 22 ਨੰਬਰ ਫਾਟਕ ਕੋਲ ਰਾਮੂ ਮੱਛੀ ਦੀ ਦੁਕਾਨ ਵਿਚ ਸਲੰਡਰ ਫਟਣ ਨਾਲ ਧਮਾਕਾ ਹੋ ਗਿਆ। ਇਸ ਧਮਾਕੇ…
ਖੋਜ ਮੁਹਿੰਮ ਦੌਰਾਨ ਡਰੋਨ ਅਤੇ ਹੈਰੋਇਨ ਬਰਾਮਦ
ਚੰਡੀਗੜ੍ਹ, ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਚਲਾਈਆਂ ਦੋ ਵੱਖ-ਵੱਖ ਖੋਜ ਮੁਹਿੰਮਾਂ ਦੌਰਾਨ ਪਾਕਿਸਤਾਨੀ ਡਰੋਨ ਅਤੇ ਹੈਰੋਇਨ ਬਰਮਾਦ ਕੀਤੇ ਗਏ…
ਪੰਜਾਬ ਦੇ 3 ਤਹਿਸੀਲਦਾਰਾਂ ਤੇ 119 ਨਾਇਬ-ਤਹਿਸੀਲਦਾਰਾਂ ਦਾ ਤਬਾਦਲਾ, ਇੱਥੇ ਦੇਖੋ ਲਿਸਟ
ਚੰਡੀਗੜ੍ਹ : ਪੰਜਾਬ ਦੇ ਤਿੰਨ ਤਹਿਸੀਲਦਾਰਾਂ (Tehsildars Transfer) ਤੇ 119 ਨਾਇਬ-ਤਹਿਸੀਲਦਾਰਾਂ (Naib Tehsildars Transfer) ਦਾ ਤਬਾਦਲਾ ਕੀਤਾ ਗਿਆ ਹੈ। ਮਾਲ…