ਐੱਸਏਐੱਸ ਨਗਰ ਵਿਖੇ ਆਜ਼ਾਦੀ ਦਿਹਾੜੇ ਦੇ ਮਦੇਨਜ਼ਰ ਮੁਹਾਲੀ ਦੀ ਐਂਟੀ ਸੈਬੋਟੇਜ ਟੀਮ ਵੱਲੋਂ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਵੱਖ-ਵੱਖ ਥਾਵਾਂ ‘ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ| ਇਹ ਵਿਸ਼ੇਸ਼ ਚੈਕਿੰਗ ਮੁਹਿਮ ਜ਼ਿਲ੍ਹਾ ਪੁਲਿਸ ਮੁਖੀ ਦੀਪਕ ਪਾਰਿਕ, ਆਈਪੀਐੱਸ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਇਸ ਤੋਂ ਇਲਾਵਾ ਬੀਤੇ ਦਿਨੀਂ ਦੇਰ ਸ਼ਾਮ ਐਸਐਸਪੀ ਵਲੋਂ ਸੋਹਾਣਾ ਥਾਣੇ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਥਾਣੇ ਦੇ ਰਿਕਾਰਡ ਅਤੇ ਸੁਰੱਖਿਆ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਪੁਲਿਸ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਵੀ ਕੀਤਾ ਗਿਆ।
ਜ਼ਿਲ੍ਹਾ ਪੁਲਿਸ ਮੁਖੀ ਦੀਪਕ ਪਾਰਿਕ, ਆਈਪੀਐਸ ਨੇ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਆਪਣੀ ਅਗਵਾਈ ਵਿੱਚ ਚੈਕਿੰਗ ਕਰਵਾਈ ਸੀ ਅਤੇ ਕਿਹਾ ਸੀ ਕਿ ਪੰਜਾਬ ਪੁਲਿਸ ਦੀ ਕਾਰਜਪ੍ਰਣਾਲੀ ਸਦਕਾ ਲੋਕਾਂ ਨੂੰ ਕਿਸੇ ਕਿਸਮ ਦੀ ਫ਼ਿਕਰ ਕਰਨ ਦੀ ਲੋੜ ਨਹੀਂ ਹੈ ਪਰ ਸੁਚੇਤ ਰਹਿ ਕੇ ਸਮਾਜ ਵਿਚਲੇ ਮਾੜੇ ਅਨਸਰਾਂ ਖ਼ਿਲਾਫ਼ ਪੰਜਾਬ ਪੁਲਿਸ ਨੂੰ ਸਹਿਯੋਗ ਜ਼ਰੂਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਸੀ ਕਿ ਕੋਰਟ ਕੰਪਲੈਕਸ ਸਮੇਤ ਜ਼ਿਲ੍ਹੇ ਵਿਚਲੀਆਂ ਹੋਰਨਾਂ ਸਰਕਾਰੀ ਇਮਾਰਤਾਂ ਦੀ ਵਿਆਪਕ ਪੱਧਰ ਉੱਤੇ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਇੱਥੇ ਆਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ, ਇਸ ਤੋ ਇਲਾਵਾ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਜਿੱਥੇ ਚੈਕਿੰਗ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ