ਬਠਿੰਡਾ। STF ਮੁਹਾਲੀ ਨੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਤਾਇਨਾਤ ਸਿਹਤ ਵਿਭਾਗ ਦੇ ਡਰੱਗ ਇੰਸਪੈਕਟਰ ਸ਼ਿਸ਼ਨ ਮਿੱਤਲ ਖ਼ਿਲਾਫ਼ ਨਸ਼ਿਆਂ ਦੇ ਕਾਰੋਬਾਰ ਰਾਹੀਂ ਕਰੋੜਾਂ ਰੁਪਏ ਦੀ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਐਨਡੀਪੀਐਸ ਐਕਟ (NDPS Act) ਤਹਿਤ ਕੇਸ ਦਰਜ ਕੀਤਾ ਹੈ। ਇਸ ਤੋਂ ਬਾਅਦ ਵੀਰਵਾਰ ਸਵੇਰੇ ਐਸਟੀਐਫ ਦੀ ਟੀਮ ਨੇ ਬਠਿੰਡਾ ਅਤੇ ਮੌੜ ਮੰਡੀ ਵਿੱਚ ਡਰੱਗ ਇੰਸਪੈਕਟਰ ਦੇ ਘਰ ਅਤੇ ਸੂਬੇ ਭਰ ਵਿੱਚ 13 ਥਾਵਾਂ ’ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਐਸਟੀਐਫ ਦੀ ਟੀਮ ਨੇ ਡਰੱਗ ਇੰਸਪੈਕਟਰ ਦੇ ਸਾਰੇ ਖਾਤੇ, ਸੋਨਾ, ਐਫਡੀ ਸੀਲ ਕਰ ਲਈ ਅਤੇ ਕੁਝ ਦਸਤਾਵੇਜ਼ ਵੀ ਲੈ ਗਏ, ਇਸ ਸਮੇਂ ਡਰੱਗ ਇੰਸਪੈਕਟਰ ਸ਼ਿਸ਼ਨ ਮਿੱਤਲ 19 ਜੁਲਾਈ ਤੋਂ 31 ਅਗਸਤ ਤੱਕ ਛੁੱਟੀ ‘ਤੇ ਸਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼ਿਸ਼ਨ ਬਠਿੰਡਾ ਅਤੇ ਮਾਨਸਾ ਵਿੱਚ ਵੀ ਡਰੱਗ ਇੰਸਪੈਕਟਰ ਦੇ ਅਹੁਦੇ ‘ਤੇ ਤਾਇਨਾਤ ਰਹਿ ਚੁੱਕੇ ਹਨ। STF ਦੀਆਂ ਤਿੰਨ ਵੱਖ-ਵੱਖ ਟੀਮਾਂ ਨੇ ਸ਼ਿਸ਼ਨ ਮਿੱਤਲ ਦੇ ਵੱਖ-ਵੱਖ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।
Related Posts
ਹਿਮਾਚਲ ਪ੍ਰਦੇਸ਼ : ਜ਼ਮੀਨ ਖਿਸਕਣ ਕਾਰਨ ਰਾਸ਼ਟਰੀ ਰਾਜਮਾਰਗ ‘ਤੇ ਵਾਹਨਾਂ ਦੀ ਆਵਾਜਾਈ ਬੰਦ
ਸੋਲਨ- ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਰਾਤ ਭਰ ਹੋਈ ਭਾਰੀ ਬਾਰਿਸ਼ ਤੋਂ ਬਾਅਦ ਚੌਕੀ ਮੋੜ ਕੋਲ ਜ਼ਮੀਨ ਖਿਸਕਣ ਕਾਰਨ ਰਾਸ਼ਟਰੀ…
ਈ.ਡੀ. ਨੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਦੇ ਘਰ ਮਾਰਿਆ ਛਾਪਾ
ਨਾਗਪੁਰ, 25 ਜੂਨ (ਦਲਜੀਤ ਸਿੰਘ)- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਧਨ ਸੋਧ (ਮਨੀ ਲਾਂਡਰਿੰਗ) ਦੇ ਇਕ ਮਾਮਲੇ ‘ਚ ਸ਼ੁੱਕਰਵਾਰ ਨੂੰ ਮਹਾਰਾਸ਼ਟਰ…
ਸੀਪੀਆਈ (ਐੱਮ) ਆਗੂ ਸੀਤਾਰਾਮ ਯੇਚੁਰੀ ਨੂੰ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਟ
ਨਵੀਂ ਦਿੱਲੀ,ਉੱਘੇ ਮਾਰਕਸਵਾਦੀ ਆਗੂ ਅਤੇ ਸੀਪੀਆਈ (ਐੱਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੂੰ ਅੱਜ ਇੱਥੇ ਪਾਰਟੀ ਹੈੱਡਕੁਆਰਟਰ ਏਕੇਜੀ ਭਵਨ ਵਿੱਚ…