ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਰ ਵਿਭਾਗ ਦੇ ਅਧਿਕਾਰੀਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਉਨ੍ਹਾਂ ਬਾਕੀ ਫਰਮਾਂ ਤੱਕ ਨਿੱਜੀ ਤੌਰ ‘ਤੇ ਪਹੁੰਚ ਕਰਨ ਜਿਨ੍ਹਾਂ ਨੇ ਅਜੇ ਤੱਕ ਪੰਜਾਬ ਵਨ ਟਾਈਮ ਸੈਟਲਮੈਂਟ (ਸੋਧ) ਸਕੀਮ (ਓ.ਟੀ.ਐਸ.-3) ਦਾ ਲਾਭ ਨਹੀਂ ਲਿਆ ਹੈ, ਅਤੇ ਉਨ੍ਹਾਂ ਵੱਲੋਂ ਯੋਜਨਾ ਦੀ ਆਖਰੀ ਮਿਤੀ 16 ਅਗਸਤ, 2024 ਤੱਕ ਅਰਜ਼ੀ ਦੇਣ ਲਈ ਪ੍ਰੇਰਿਤ ਕਰਨ। ਇਸ ਪਹਿਲਕਦਮੀ ਦਾ ਉਦੇਸ਼ ਓ.ਟੀ.ਐਸ-3 ਦਾ ਲਾਭ ਉਠਾਉਣ ਤੋਂ ਖੁੰਝ ਗਈਆਂ ਫਰਮਾਂ ਨੂੰ ਇਸ ਯੋਜਨਾ ਤਹਿਤ ਆਪਣੇ ਕਰ ਬਕਾਏ ਦਾ ਨਿਪਟਾਰਾ ਕਰਨ ਲਈ ਉਤਸ਼ਾਹਿਤ ਕਰਨਾ ਹੈ।
OTS-3; ਵਿੱਤ ਮੰਤਰੀ ਚੀਮਾ ਵੱਲੋਂ ਕਰ ਅਧਿਕਾਰੀਆਂ ਨੂੰ 16 ਅਗਸਤ ਤੱਕ ਰਹਿੰਦੀਆਂ ਫਰਮਾਂ ਦੁਆਰਾ ਬਕਾਇਆ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼
