ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਅਥਲੀਟ ਨੀਰਜ ਚੋਪੜਾ ਨੂੰ ਪੈਰਿਸ ਓਲੰਪਿਕ ਖੇਡਾਂ ਵਿਚ ਜੈਵਲਿਨ ਥਰੋਅ ਵਿਚ ਚਾਂਦੀ ਦਾ ਤਗ਼ਮਾ ਜਿੱਤਣ ਉਤੇ ਵਧਾਈ ਦਿੱਤੀ। ਆਪਣੇ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਨੀਰਜ ਚੋਪੜਾ ਨੇ ਆਪਣੀ ਵਿਲੱਖਣ ਤੇ ਇਤਿਹਾਸਕ ਪ੍ਰਾਪਤੀ ਰਾਹੀਂ ਸਮੁੱਚੇ ਮੁਲਕ ਨੂੰ ਮਾਣ ਮਹਿਸੂਸ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਚੋਪੜਾ ਨੇ ਟੋਕੀਓ ਓਲੰਪਿਕਸ ਵਿਚ ਸੋਨੇ ਦਾ ਤਮਗਾ ਜਿੱਤ ਕੇ ਇਤਿਹਾਸ ਸਿਰਜਿਆ ਸੀ ਅਤੇ ਹੁਣ ਪੈਰਿਸ ਓਲੰਪਿਕਸ ਵਿਚ ਚਾਂਦੀ ਦਾ ਤਗ਼ਮਾ ਜਿੱਤ ਕੇ ਦੇਸ਼ ਲਈ ਨਾਮਣਾ ਖੱਟਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਓਲੰਪਿਕਸ ਵਿਚ ਭਾਰਤੀ ਖਿਡਾਰੀਆਂ ਵੱਲੋਂ ਜਿੱਤੇ ਤਗ਼ਮੇ ਨਵੇਂ ਖਿਡਾਰੀਆਂ ਨੂੰ ਆਗਾਮੀ ਮੁਕਾਬਲਿਆਂ ਲਈ ਪ੍ਰੇਰਿਤ ਕਰਨਗੇ।
CM ਮਾਨ ਨੇ ਪੈਰਿਸ ਓਲੰਪਿਕ ਵਿਚ ਤਗ਼ਮਾ ਜਿੱਤਣ ਵਾਲੇ ਨੀਰਜ ਚੋਪੜਾ ਨੂੰ ਦਿੱਤੀ ਵਧਾਈ
