ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇਣ ਦਾ ਸੁਪਰੀਮ ਕੋਰਟ ਦਾ ਫੈਸਲਾ ‘ਸੱਚਾਈ ਦੀ ਜਿੱਤ’ ਹੈ। ਮਾਨ ਨੇ ਪੰਜਾਬੀ ਵਿੱਚ ਐਕਸ ‘ਤੇ ਇੱਕ ਪੋਸਟ ਵਿੱਚ ਕਿਹਾ, ‘‘ਮਨੀਸ਼ ਸਿਸੋਦੀਆ ਦੀ ਜ਼ਮਾਨਤ ਸੱਚਾਈ ਦੀ ਜਿੱਤ ਹੈ।’’ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ 26 ਫਰਵਰੀ, 2023 ਨੂੰ ਦਿੱਲੀ ਆਬਕਾਰੀ ਨੀਤੀ (ਜੋ ਹੁਣ ਰੱਦ ਹੋ ਚੁੱਕੀ ਹੈ) 2021-22 ਨੂੰ ਬਣਾਉਣ ਅਤੇ ਲਾਗੂ ਕਰਨ ਵਿੱਚ ਕਥਿਤ ਬੇਨਿਯਮੀਆਂ ਦੇ ਮਾਮਲੇ ’ਚ ਗ੍ਰਿਫਤਾਰ ਕੀਤਾ ਸੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ‘ਸੱਚਾਈ ਦੀ ਜਿੱਤ ਹੋਈ’
