ਪਾਇਲ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਿੰਡ ਈਸੜੂ ਵਿਖੇ ਤਿਆਰੀ ਅਧੀਨ ਸ਼ਹੀਦ ਮਾਸਟਰ ਕਰਨੈਲ ਸਿੰਘ ਲਾਇਬਰੇਰੀ ਦਾ ਦੌਰਾ ਕਰਦਿਆਂ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ, ਜਿਸ ਦਾ ਉਦਘਾਟਨ 15 ਅਗਸਤ, 2024 ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਵੱਲੋਂ ਕੀਤਾ ਜਾਣਾ ਹੈ। ਇਸ ਮੌਕੇ ਡੀਸੀ ਸਾਕਸ਼ੀ ਸ਼ਾਹਨੀ ਨੇ ਕਿਹਾ ਕਿ ਇਸ ਲਾਇਬ੍ਰੇਰੀ ਵਿੱਚ ਪਿੰਡ ਦੇ ਬੱਚੇ ਕਿਤਾਬਾਂ ਪੜ੍ਹਕੇ ਦੁਨੀਆ ਭਰ ਦਾ ਗਿਆਨ ਪ੍ਰਾਪਤ ਕਰ ਸਕਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਇਸ ਲਾਇਬ੍ਰੇਰੀ ਨੂੰ ਪਿੰਡ ਈਸੜੂ ਵਿੱਚ ਲੋਕ ਅਰਪਨ ਕਰਨ ਦਾ ਮਨੋਰਥ ਪਿੰਡ ਵਾਸੀਆਂ ਨੂੰ ਸਾਹਿਤਕ ਚੇਟਕ ਲਗਾਉਣਾ ਹੈ। ਇਸ ਮੌਕੇ ਉਨ੍ਹਾਂ ਉਸ ਥਾਂ ਦਾ ਵੀ ਮੁਆਇਨਾ ਕੀਤਾ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਪ੍ਰੈਸ ਨੂੰ ਵੀ ਸੰਬੋਧਨ ਕਰਨਗੇ।
ਡੀਸੀ ਵੱਲੋਂ ਈਸੜੂ ਸ਼ਹੀਦੀ ਸਮਾਗਮ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ
