ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ(SAD) ਦੇ ਪ੍ਰਧਾਨ ਸੁਖਬੀਰ ਬਾਦਲ(Sukhbir badal) ਨੇ ਵੀਰਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ (sukhu)ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਦਫ਼ਤਰ ਵਿੱਚ ਦੋਵਾਂ ਆਗੂਆਂ ਵਿਚਾਲੇ ਗੱਲਬਾਤ ਵੀ ਹੋਈ। ਇਸ ਮੁਲਾਕਾਤ ਦੌਰਾਨ ਸੁਖਬੀਰ ਬਾਦਲ ਨੇ ਹਿਮਾਚਲ ਪ੍ਰਦੇਸ਼(HP) ‘ਚ ਪੰਜਾਬੀਆਂ ‘ਤੇ ਹੋਏ ਹਮਲਿਆਂ ਅਤੇ ਦੁਰ ਵਿਵਹਾਰ ‘ਤੇ ਚਰਚਾ ਕੀਤੀ। ਖਾਸ ਗੱਲ ਇਹ ਹੈ ਕਿ ਹਿਮਾਚਲ ਵਿੱਚ ਕਾਂਗਰਸ ਦੀ ਸਰਕਾਰ ਹੈ। ਸ਼੍ਰੋਮਣੀ ਅਕਾਲੀ ਦਲ(Akali Dal) ਅਕਸਰ ਕਾਂਗਰਸੀ ਆਗੂਆਂ ਨਾਲ ਦੂਰੀ ਬਣਾ ਕੇ ਰੱਖਦਾ ਹੈ।
ਸੁਖਬੀਰ ਬਾਦਲ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ
