ਨਵੀਂ ਦਿੱਲੀ, ਸ਼੍ਰੋਮਣੀ ਅਕਾਲੀ ਦਲ ਦੀ ਆਗੂ ਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੇਸ਼ ਵਿੱਚ ਆਮ ਆਦਮੀ ਪਾਰਟੀ ਸਭ ਤੋਂ ਵੱਧ ਭ੍ਰਿਸ਼ਟ ਹੈ ਅਤੇ ਇਸ ਤੋਂ ਵਧ ਹੋਰ ਕੋਈ ਭ੍ਰਿਸ਼ਟ ਪਾਰਟੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਦੇ ਸਭ ਤੋਂ ਵਧ ਆਗੂ ਜੇਲ੍ਹ ਵਿੱਚ ਹਨ। ਉਨ੍ਹਾਂ ਦਾ ਇਹ ਬਿਆਨ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅੱਜ ਭਾਰਤ ਦੀ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦਿੱਤੇ ਜਾਣ ਤੋਂ ਬਾਅਦ ਆਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਵੀ ਉਹੀ ਆਬਕਾਰੀ ਨੀਤੀ ਲਾਗੂ ਕੀਤੀ ਹੈ ਜੋ ਕੇਜਰੀਵਾਲ ਦੀ ਸਰਕਾਰ ਸਰਕਾਰ ਨੇ ਦਿੱਲੀ ਵਿੱਚ ਲਾਗੂ ਕੀਤੀ ਸੀ ਪਰ ਕੇਂਦਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ। ‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦਿੱਤੇ ਜਾਣ ’ਤੇ ਸ੍ਰੀਮਤੀ ਬਾਦਲ ਨੇ ਕਿਹਾ, ‘‘ਸਿਰਫ ਜ਼ਮਾਨਤ ਦਿੱਤੀ ਗਈ ਹੈ, ਕਲੀਨਚਿਟ ਨਹੀਂ। ‘ਆਪ’ ਤੋਂ ਇਲਾਵਾ ਹੋਰ ਕੋਈ ਭ੍ਰਿਸ਼ਟ ਪਾਰਟੀ ਨਹੀਂ ਹੈ, ਜਿਸ ਦੇ ਮੁੱਖ ਮੰਤਰੀ ਅਤੇ ਹੋਰ ਕਈ ਮੰਤਰੀ ਜੇਲ੍ਹਾਂ ’ਚ ਹਨ।’
ਕੋਈ ਵੀ ਪਾਰਟੀ ‘ਆਪ’ ਨਾਲੋਂ ਵੱਧ ਭ੍ਰਿਸ਼ਟ ਨਹੀਂ: ਹਰਸਿਮਰਤ ਕੌਰ
