ਸ੍ਰੀ ਹਰਗੋਬਿੰਦਪੁਰ. ਸ੍ਰੀ ਹਰਗੋਬਿੰਦਪੁਰ ਵਿੱਚ ਅੰਮ੍ਰਿਤਸਰ ਰੋਡ ਤੇ ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ ਦੇ ਦਫ਼ਤਰ ਸਾਹਮਣੇ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਸਵੇਰ ਦੀ ਸੈਰ ਕਰਦੇ ਵਿਅਕਤੀ ’ਤੇ ਗੋਲੀਆਂ ਚਲਾ ਦਿੱਤੀਆਂ। ਜਾਣਕਾਰੀ ਅਨੁਸਾਰ ਘਟਨਾ ਸਥਾਨ ਦੇ ਨਜ਼ਦੀਕ ਰਹਿੰਦੇ ਕੱਪੜਾ ਵਪਾਰੀ ਸਤੀਸ਼ ਕੁਮਾਰ ’ਤੇ ਸਵੇਰੇ ਸੈਰ ਕਰਦੇ ਸਮੇਂ ਗੋਲੀਆਂ ਚਲਾ ਦਿੱਤੀਆਂ । ਇਸ ਦੌਰਾਨ ਗੋਲੀਆਂ ਇਕ ਦੁਕਾਨ ਦੇ ਸ਼ਟਰ ਵਿੱਚ ਵੱਜੀਆਂ ਅਤੇ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਥਾਣਾ ਮੁਖੀ ਸ੍ਰੀ ਹਰਗੋਬਿੰਦਪੁਰ ਦੀ ਪੁਲੀਸ ਪਾਰਟੀ ਵੱਲੋਂ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਦੇ ਨਾਲ ਸ਼ਹਿਰ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
ਮੋਟਰਸਾਈਕਲ ਸਵਾਰਾਂ ਨੇ ਸੈਰ ਕਰਦੇ ਵਿਅਕਤੀ ’ਤੇ ਚਲਾਈਆਂ ਗੋਲੀਆਂ
