ਸਮਰਾਲਾ: ਅੱਜ ਸਵੇਰੇ 5:30 ਵਜੇ ਸਮਰਾਲਾ ਦੇ ਚੰਡੀਗੜ੍ਹ-ਲੁਧਿਆਣਾ ਬਾਈਪਾਸ(Chandigarh Ludhiana Bypass) ਦੇ ਪਿੰਡ ਹਰਿਓਂ ਨੇੜੇ ਇੱਕ ਨੌਜਵਾਨ ਡਰਾਈਵਰ ਦੀ ਲਾਸ਼(Dead Body) ਸਮਰਾਲਾ ਪੁਲਿਸ ਨੂੰ ਬਰਾਮਦ ਹੋਈ। ਜਿਸ ‘ਤੇ ਕਈ ਗੋਲੀਆਂ ਲੱਗੀਆਂ ਹੋਈਆਂ ਸਨ। ਮੌਕੇ ‘ਤੇ ਪਹੁੰਚੇ ਸਮਰਾਲਾ ਪੁਲਿਸ(Samrala Police) ਦੇ ਡੀਐਸਪੀ(DSP) ਤਰਲੋਚਨ ਸਿੰਘ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਲਾਸ਼ ਦੀ ਪਛਾਣ ਕੀਤੀ ਗਈ ਤਾਂ ਮ੍ਰਿਤਕ ਦੀ ਪਛਾਣ ਰਵੀ ਕੁਮਾਰ ਨਿਵਾਸੀ ਚੰਡੀਗੜ੍ਹ ਜੋ ਇੱਕ ALTO ਟੈਕਸੀ ਡਰਾਈਵਰ ਹੈ। ਮ੍ਰਿਤਕ ਟੈਕਸੀ ਚਾਲਕ ਨੂੰ ਗੋਲੀ ਮਾਰਨ ਤੋਂ ਬਾਅਦ ਦੋਸ਼ੀ ਡਰਾਈਵਰ ਦੀ ਆਲਟੋ ਗੱਡੀ ਨੂੰ ਖੋਹ ਕਿ ਨਾਲ ਲੈ ਗਏ। ਸਮਰਾਲਾ ਪੁਲਿਸ ਨੂੰ ਇਸ ਦੀ ਸੂਚਨਾ ਮ੍ਰਿਤਕ ਦੇ ਪਰਿਵਾਰ ਵੱਲੋਂ ਦਿੱਤੀ ਗਈ ਅਤੇ ਮ੍ਰਿਤਕ ਦੇ ਪਿਤਾ ਜੈ ਕੁਮਾਰ ਨੇ ਮੌਕੇ ‘ਤੇ ਦੱਸਿਆ ਕਿ ਮ੍ਰਿਤਕ ਰਵੀ ਕੁਮਾਰ ਤਿੰਨ ਤੋਂ ਚਾਰ ਮਹੀਨੇ ਤੋਂ ਟੈਕਸੀ ਚਲਾਉਂਦਾ ਸੀ। ਰਾਤ ਮੇਰੇ ਬੇਟੇ ਨੇ ਦੱਸਿਆ ਕਿ ਮੈਨੂੰ ਚੰਡੀਗੜ੍ਹ ਤੋਂ ਲੁਧਿਆਣੇ ਦੀਆਂ ਸਵਾਰੀਆਂ ਮਿਲੀਆਂ ਹਨ। ਇਸ ਲਈ ਉਹ ਲੁਧਿਆਣੇ ਜਾ ਰਿਹਾ ਹੈ। ਉਸ ਤੋਂ ਬਾਅਦ ਦੁਬਾਰਾ ਤੜਕੇ ਫੋਨ ਆਉਂਦਾ ਹੈ ਅਤੇ ਕਹਿੰਦਾ ਹੈ ਕਿ ਪਾਪਾ ਮੇਰੇ ਗੋਲੀ ਲੱਗੀ ਹੈ। ਅਸੀਂ ਉਸ ਤੋਂ ਬਾਅਦ ਘਬਰਾ ਗਏ। ਮ੍ਰਿਤਕ ਰਵੀ ਦਾ ਡੇਢ ਸਾਲ ਪਹਿਲਾ ਵਿਆਹ ਹੋਇਆ ਸੀ।
Related Posts
ਸ਼ਰਾਬ ਤਸਕਰਾਂ ਨੂੰ ਫੜਨ ਗਈ ਪੁਲਸ ‘ਤੇ ਤਲਵਾਰ ਨਾਲ ਹਮਲਾ
ਮੁੰਗੇਰ, 15 ਜੂਨ (ਦਲਜੀਤ ਸਿੰਘ)- ਬਿਹਾਰ ਦੇ ਮੁੰਗੇਰ ਜ਼ਿਲ੍ਹੇ ਦੇ ਅਸਰਗੰਜ ਥਾਣਾ ਖੇਤਰ ਵਿੱਚ ਸ਼ਰਾਬ ਤਸਕਰਾਂ ਨੂੰ ਫੜਨ ਗਈ ਪੁਲਸ…
ਅਰਜਨਟੀਨਾ ਨੇ ਬਰਾਜ਼ੀਲ ਨੂੰ ਹਰਾ ਕੇ ਜਿੱਤਿਆ ਕੋਪਾ ਅਮਰੀਕਾ 2021
ਰੀਓ, 11 ਜੁਲਾਈ (ਦਲਜੀਤ ਸਿੰਘ)- ਬਰਾਜ਼ੀਲ ਦੇ ਰੀਓ ਡੇ ਜੇਨੇਰੀਓ ‘ਚ ਮੌਜੂਦ ਮਾਰਾਕਾਨਾ ਸਟੇਡੀਅਮ ਵਿਚ ਹੋਏ ਕੋਪਾ ਅਮਰੀਕਾ 2021 ਦੇ…
Punjab NIA Raid: ਫਿਰੋਜ਼ਪੁਰ, ਬਠਿੰਡਾ ਸਮੇਤ ਪੰਜਾਬ ‘ਚ ਵੱਖ-ਵੱਖ ਥਾਵਾਂ ‘ਤੇ NIA ਦੀ ਰੇਡ, ਨਸ਼ੇ ਦੇ ਮਾਮਲਿਆਂ ਨੂੰ ਲੈ ਕੇ ਹੋ ਰਹੀ ਛਾਪੇਮਾਰੀ
ਮੋਗਾ: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਵੱਲੋਂ ਪੰਜਾਬ ਵਿੱਚ ਕਈ ਥਾਵਾਂ ’ਤੇ ਛਾਪੇ ਮਾਰੇ ਜਾ ਰਹੇ ਹਨ। ਐਨਆਈਏ ਦੀ ਟੀਮ ਨੇ…