ਪੰਜਾਬ ਦੀ ਕਾਨੂੰਨ ਵਿਵਸਥਾ ਤੋਂ ਪਰੇਸ਼ਾਨ ਨਿਤਿਨ ਗਡਕਰੀ, ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੀ ਚਿੱਠੀ; ਦੋ ਘਟਨਾਵਾਂ ਦਾ ਕੀਤਾ ਜ਼ਿਕਰ

ਨਵੀਂ ਦਿੱਲੀ : ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ (Nitin Gadkari) ਨੇ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨਾ ਸੁਧਰੀ ਤਾਂ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) 14288 ਕਰੋੜ ਰੁਪਏ ਦੇ 8 ਸੜਕੀ ਪ੍ਰਾਜੈਕਟ ਰੱਦ ਕਰ ਦੇਵੇਗੀ।

ਨਿਤਿਨ ਗਡਕਰੀ ਨੇ ਚਿੱਠੀ ‘ਚ ਲਿਖਿਆ, ਮੈਨੂੰ ਹਾਲ ਹੀ ‘ਚ ਦਿੱਲੀ-ਕਟੜਾ ਐਕਸਪ੍ਰੈੱਸਵੇਅ ਪ੍ਰੋਜੈਕਟ ‘ਤੇ ਵਾਪਰੀਆਂ ਦੋ ਘਟਨਾਵਾਂ ਬਾਰੇ ਪਤਾ ਲੱਗਾ ਹੈ। ਜਲੰਧਰ ਜ਼ਿਲੇ ‘ਚ ਇਕ ਠੇਕੇਦਾਰ ਦੇ ਇੰਜੀਨੀਅਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ, ਜਿਸ ਦੀ ਫੋਟੋ ਤੁਹਾਨੂੰ ਭੇਜ ਰਿਹਾ ਹਾਂ। ਹਾਲਾਂਕਿ ਇਸ ਘਟਨਾ ਦੇ ਸਬੰਧ ਵਿੱਚ ਐਫਆਈਆਰ ਵੀ ਦਰਜ ਕੀਤੀ ਗਈ ਹੈ। ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਲੋੜ ਹੈ।

Leave a Reply

Your email address will not be published. Required fields are marked *