ਚੰਡੀਗੜ੍ਹ : ਪੰਜਾਬ ਦੀ ਭਾਜਪਾ ਇਕਾਈ ਵਿਚ ਫਿਲਹਾਲ ਕਿਸੇ ਤਰ੍ਹਾਂ ਦੇ ਬਦਲਾਅ ਨੂੰ ਲੈ ਕੇ ਕੋਈ ਅਧਿਕਾਰਤ ਐਲਾਨ ਨਹੀਂ ਹੋਇਆ ਹੈ ਪਰ ਹਾਈਕਮਾਨ ਕੋਲ ਸੂਬਾ ਪ੍ਰਧਾਨ ਦੇ ਅਹੁਦੇ ਨੂੰ ਲੈ ਕੇ ਦਾਅਵੇਦਾਰਾਂ ਵਲੋਂ ਜ਼ੋਰਦਾਰ ਤਰੀਕੇ ਨਾਲ ਗੱਲ ਰੱਖੀ ਜਾ ਰਹੀ ਹੈ। ਦੂਜੇ ਪਾਸੇ ਪੰਜਾਬ ਇੰਚਾਰਜ ਵਿਜੈ ਰੂਪਾਣੀ ਦਾ ਕਹਿਣਆ ਹੈ ਕਿ ਸੂਬਾ ਇਕਾਈ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਬਦਲਣਾ ਫਿਲਹਾਲ ਵਾਜਬ ਕਦਮ ਨਹੀਂ ਹੈ। ਹਾਲਾਂਕਿ, ਉਨ੍ਹਾਂ ਨੇ ਇਹ ਮੰਨਣ ਤੋਂ ਇਨਕਾਰ ਨਹੀਂ ਕੀਤਾ ਕਿ ਪਾਰਟੀ ਦੇ ਕਈ ਆਗੂ ਹਾਈਕਮਾਨ ਕੋਲ ਅਹੁਦੇ ਲਈ ਪੈਰਵੀ ਕਰ ਰਹੇ ਹਨ। ਇਹ ਮੁੱਦਾ ਇਸ ਕਰਕੇ ਮਹੱਤਵਪੂਰਨ ਬਣ ਗਿਆ ਹੈ ਕਿਉਂਕਿ ਭਾਜਪਾ ਨੇ ਹਾਲ ਹੀ ਵਿਚ ਬਿਹਾਰ ਅਤੇ ਰਾਜਸਥਾਨ ਵਿਚ ਨਵੇਂ ਸੂਬਾ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਹੈ। ਪਾਰਟੀ ਦੇ ਇਕ ਸੀਨੀਅਰ ਆਗੂ ਨੇ ਕਿਹਾ ਕਿ ਸਾਡੇ ਸਿਖਰਲੇ ਪਾਰਟੀ ਦੇ ਪ੍ਰਬੰਧਕਾਂ ਨੇ ਅੱਠ ਸੂਬਿਆਂ ਵਿਚ ਪ੍ਰਧਾਨਾਂ ਦੇ ਬਦਲਾਅ ਬਾਰੇ ਗੱਲ ਕੀਤੀ ਹੈ। ਜਿਨ੍ਹਾਂ ਨਾਮਾਂ ਦੀ ਗੱਲ ਹੋ ਰਹੀ ਹੈ, ਉਨ੍ਹਾਂ ਵਿੱਚ ਕੇਵਲ ਸਿੰਘ ਢਿੱਲੋਂ ਅਤੇ ਰਾਣਾ ਗੁਰਮੀਤ ਸਿੰਘ ਵੀ ਸ਼ਾਮਲ ਹਨ। 2019 ਵਿਚ ਸੰਗਰੂਰ ਲੋਕ ਸਭਾ ਸੀਟ ਤੋਂ ਕਾਂਗਰਸ ਦੀ ਟਿਕਟ ‘ਤੇ ਚੋਣ ਲੜਨ ਤੋਂ ਬਾਅਦ ਢਿੱਲੋਂ ਨੂੰ 2022 ਦੇ ਜ਼ਿਮਨੀ ਚੋਣ ਵਿਚ ਭਾਜਪਾ ਦੇ ਉਮੀਦਵਾਰ ਵਜੋਂ ਪੇਸ਼ ਕੀਤਾ ਗਿਆ ਸੀ। ਕਾਂਗਰਸ ਸਰਕਾਰ ਵਿਚ ਸਾਬਕਾ ਕੈਬਨਿਟ ਮੰਤਰੀ ਰਾਣਾ ਸੋਢੀ ਦਸੰਬਰ 2021 ਵਿਚ ਭਾਜਪਾ ਵਿਚ ਸ਼ਾਮਲ ਹੋਏ ਸਨ।
Related Posts
ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼, ਬਾਰਿਸ਼ ਨੇ ਦਿਵਾਈ ਗਰਮੀ ਤੋਂ ਰਾਹਤ, ਜਾਣੋ ਅਗਲੇ ਦਿਨਾਂ ਦਾ ਹਾਲ
ਜਲੰਧਰ – ਪੰਜਾਬ ਵਿਚ ਮੌਸਮ ਨੇ ਅਚਾਨਕ ਹੀ ਆਪਣਾ ਮਿਜਾਜ਼ ਬਦਲ ਲਿਆ ਹੈ। ਪੰਜਾਬ ਦੇ ਕਈ ਸੂਬਿਆਂ ਦੇ ਵਿਚ ਬਾਰਿਸ਼…
ਸਿੰਚਾਈ ਘਪਲੇ ਸਬੰਧੀ ਸਾਬਕਾ ਮੰਤਰੀ ਢਿੱਲੋਂ ਨੂੰ ਵਿਜੀਲੈਂਸ ਨੇ ਫਿਰ ਭੇਜਿਆ ਸੰਮਨ, ਪੁੱਛਗਿੱਛ ਲਈ ਬੁਲਾਇਆ
ਚੰਡੀਗੜ੍ਹ – ਪੰਜਾਬ ਦੇ ਸਿੰਚਾਈ ਵਿਭਾਗ ‘ਚ ਕਥਿਤ ਤੌਰ ’ਤੇ ਸੈਂਕੜੇ ਕਰੋੜ ਦੇ ਘਪਲੇ ਦੀ ਜਾਂਚ ਸਬੰਧੀ ਸਾਬਕਾ ਮੰਤਰੀ ਸ਼ਰਨਜੀਤ…
ਪਿੰਡਾਂ ਦੀ ਤਰਜ ‘ਤੇ ਸ਼ਹਿਰੀ ਖੇਤਰਾਂ ਨੂੰ ਵੀ ਲਾਲ ਡੋਰਾ ਮੁਕਤ ਕਰਨ ਦੀ ਕਵਾਇਦ ਸ਼ੁਰੂ
ਚੰਡੀਗੜ੍ਹ, 28 ਜੂਨ – ਹਰਿਆਣਾ ਵਿਚ ਪਿੰਡਾਂ ਦੀ ਤਰਜ ‘ਤੇ ਸ਼ਹਿਰੀ ਖੇਤਰਾਂ ਨੂੰ ਵੀ ਲਾਲ ਡੋਰਾ ਮੁਕਤ ਕਰਨ ਦੀ ਪ੍ਕ੍ਰਿਆ…