ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅੱਜ ਹੈਰਾਨੀ ਪ੍ਰਗਟ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਪੰਜਾਬ ਦੇ ਵਿਕਾਸ ਨਾਲ ਸਮਝੌਤਾ ਕੀਤਾ ਅਤੇ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸਵੇਅ (Delhi-Amritsar-Katra Expressway) ਲਈ ਜਾਣ ਬੁੱਝ ਕੇ ਜ਼ਮੀਨ ਐਕਵਾਇਰ ਕਰਨ ਪ੍ਰਤੀ ਅਣਗਹਿਲੀ ਵਰਤ ਕੇ ਭਵਿੱਖ ਦੀਆਂ ਪੀੜੀਆਂ ਨੂੰ ਖ਼ਤਰੇ ਵਿਚ ਪਾਇਆ ਅਤੇ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ (NHAI) ਦੇ ਅਫਸਰਾਂ ਤੇ ਸਟਾਫ ਦੀ ਸੁਰੱਖਿਆ ਯਕੀਨੀ ਬਣਾਉਣ ਤੋਂ ਨਾਂਹ ਕੀਤੀ ਜਿਸ ਕਾਰਣ 104 ਕਿਲੋਮੀਟਰ ਲੰਬੇ 3263 ਕਰੋੜ ਰੁਪਏ ਦੇ ਪ੍ਰਾਜੈਕਟ ਰੱਦ ਹੋ ਗਏ ਤੇ 293 ਕਿਲੋਮੀਟਰ ਦੇ 14288 ਕਰੋੜ ਰੁਪਏ ਦੇ 8 ਹੋਰ ਪ੍ਰਾਜੈਕਟ ਰੱਦ ਹੋਣ ਕੰਢੇ ਹਨ।
CM ਮਾਨ ਨੇ ਐਕਸਪ੍ਰੈਸਵੇਅ ਲਈ ਜ਼ਮੀਨ ਐਕਵਾਇਰ ਕਰਨ ਪ੍ਰਤੀ ਅਣਗਹਿਲੀ ਵਰਤ ਕੇ ਭਵਿੱਖੀ ਪੀੜੀਆਂ ਨੂੰ ਖ਼ਤਰੇ ‘ਚ ਪਾਇਆ : ਸੁਖਬੀਰ ਬਾਦਲ
