ਨਵੀਂ ਦਿੱਲੀ : ਦਿੱਲੀ ਸ਼ਰਾਬ ਘੁਟਾਲਾ ਮਾਮਲੇ (Delhi liquor scam case) ‘ਚ ਜ਼ਮਾਨਤ ਮਿਲਣ ਤੋਂ ਬਾਅਦ ਸਾਬਕਾ ਉਪ ਮੁੱਖ ਮੰਤਰੀ (Former Deputy CM) ਮਨੀਸ਼ ਸਿਸੋਦੀਆ (Manish Sisodia)ਜੇਲ੍ਹ ਤੋਂ ਬਾਹਰ ਹਨ। ਸਿਸੋਦੀਆ ਨੇ ਸ਼ਨੀਵਾਰ ਨੂੰ ਜੇਲ੍ਹ ਤੋਂ ਬਾਹਰ ਆਉਂਦੇ ਹੀ ਵਰਕਰਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਵਿਰੋਧੀ ਧਿਰ ਦੇ ਆਗੂ ਤਾਨਾਸ਼ਾਹੀ ਖ਼ਿਲਾਫ਼ ਇੱਕਜੁੱਟ ਹੋ ਜਾਂਦੇ ਹਨ ਤਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 24 ਘੰਟਿਆਂ ਵਿੱਚ ਜੇਲ੍ਹ ਵਿੱਚੋਂ ਬਾਹਰ ਆ ਜਾਣਗੇ।
ਸਿਸੋਦੀਆ ਨੇ ਭਾਰਤੀ ਜਨਤਾ ਪਾਰਟੀ ‘ਤੇ ਨਿਸ਼ਾਨਾ ਸਾਧਦੇ ਹੋਏ ਇਹ ਵੀ ਕਿਹਾ ਕਿ ਇਹ ਲੋਕ ਸੰਵਿਧਾਨ ਤੋਂ ਜ਼ਿਆਦਾ ਤਾਕਤਵਰ ਨਹੀਂ ਹਨ। ਦਿੱਲੀ ‘ਚ ‘ਆਪ’ ਹੈੱਡਕੁਆਰਟਰ ‘ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸਿਸੋਦੀਆ ਨੇ ਕਿਹਾ ਕਿ ਹਰ ਵਿਅਕਤੀ ਨੂੰ ਇਸ ਤਾਨਾਸ਼ਾਹੀ ਵਿਰੁੱਧ ਲੜਨਾ ਪਵੇਗਾ, ਜੋ ਨਾ ਸਿਰਫ ਨੇਤਾਵਾਂ ਨੂੰ ਜੇਲ੍ਹਾਂ ‘ਚ ਡੱਕ ਰਹੀ ਹੈ ਸਗੋਂ ਨਾਗਰਿਕਾਂ ਨੂੰ ਵੀ ਪ੍ਰੇਸ਼ਾਨ ਕਰ ਰਹੀ ਹੈ।