ਚੰਡੀਗੜ੍ਹ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਜ਼ਦੀਕ ਆਉਣ ਦੇ ਨਾਲ ਹੀ ਭਾਰਤੀ ਚੋਣ ਕਮਿਸ਼ਨ ਨੇ ਵੀ ਤਿਆਰੀਆਂ ਖਿੱਚ ਲਈਆਂ ਹਨ। ਇਸੇ ਦੇ ਚਲਦਿਆਂ ਭਾਰਤ ਦੇ ਮੁੱਖ ਚੋਣ ਅਧਿਕਾਰੀ ਰਾਜੀਵ ਕੁਮਾਰ ਦੋ ਦਿਨਾ ਹਰਿਆਣਾ ਦੇ ਦੌਰੇ ਲਈ ਚੰਡੀਗੜ੍ਹ ਪੁੱਜ ਗਏ ਹਨ। ਭਾਰਤ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਹਰਿਆਣਾ ਚੋਣ ਕਮਿਸ਼ਨ ਅਤੇ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਵੀ ਗੱਲਬਾਤ ਕੀਤੀ ਜਾਵੇਗੀ।
ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤ ਦੇ ਮੁੱਖ ਚੋਣ ਅਧਿਕਾਰੀ ਹਰਿਆਣਾ ਦੌਰੇ ਲਈ ਚੰਡੀਗੜ੍ਹ ਪਹੁੰਚੇ
