ਹੁਣ ਖੁੱਲ੍ਹੇਗਾ ਸ਼ੰਭੂ ਬਾਰਡਰ ! ਸੁਪਰੀਮ ਕੋਰਟ ਨੇ ਪੰਜਾਬ-ਹਰਿਆਣਾ ਦੇ DGP ਨੂੰ ਦਿੱਤੇ ਇਹ ਸਖ਼ਤ ਹੁਕਮ

ਚੰਡੀਗੜ੍ਹ : ਸ਼ੰਭੂ ਬਾਰਡਰ (Shambhu Border) ਖੋਲ੍ਹਣ ਦੇ ਮਾਮਲੇ ‘ਚ ਸੁਪਰੀਮ ਕੋਰਟ (Supreme Court) ‘ਚ ਸੁਣਵਾਈ ਹੋਈ। ਅਦਾਲਤ ਨੇ ਸ਼ੰਭੂ ਬਾਰਡਰ ‘ਤੇ ਸੜਕਾਂ ਨੂੰ ਅੰਸ਼ਕ ਤੌਰ ‘ਤੇ ਮੁੜ ਖੋਲ੍ਹਣ ਲਈ ਪੰਜਾਬ ਅਤੇ ਹਰਿਆਣਾ ਦੇ ਡੀਜੀਪੀ ਨੂੰ ਇਕ ਹਫ਼ਤੇ ‘ਚ ਨਾਲ ਲੱਗਦੇ ਜ਼ਿਲ੍ਹਿਆਂ ਦੇ ਐਸਪੀਜ਼ ਨਾਲ ਮੀਟਿੰਗ ਕਰਨ ਦੇ ਨਿਰਦੇਸ਼ ਦਿੱਤੇ ਹਨ।

ਹਰਿਆਣਾ ਸਰਕਾਰ (Haryana Government) ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Corut) ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਹੈ। ਇਸ ਮਾਮਲੇ ‘ਤੇ ਸੋਮਵਾਰ ਨੂੰ ਅਦਾਲਤ ‘ਚ ਸੁਣਵਾਈ ਹੋਈ। ਪੰਜਾਬ ਅਤੇ ਹਰਿਆਣਾ ਸਰਕਾਰਾਂ ਨੇ ਇਸ ਮਾਮਲੇ ‘ਚ ਵੱਖਰੀ ਕਮੇਟੀ ਬਣਾਉਣ ਲਈ ਅਦਾਲਤ ਵਿੱਚ ਨਾਂ ਦਿੱਤੇ ਹਨ।

Leave a Reply

Your email address will not be published. Required fields are marked *