ਚੰਡੀਗੜ੍ਹ – ਭਾਜਪਾ ਦੀ ਸੀਨੀਅਰ ਆਗੂ ਅਤੇ ਚੰਡੀਗੜ੍ਹ ਦੀ ਸਾਬਕਾ ਸੰਸਦ ਮੈਂਬਰ ਕਿਰਨ ਖੇਰ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਕਿਰਨ ਖੇਰ ਨੇ ਗੁਲਾਬ ਚੰਦ ਕਟਾਰੀਆ ਨਾਲ ਪੰਜਾਬ ਰਾਜ ਭਵਨ ‘ਚ ਮੁਲਾਕਾਤ ਕੀਤੀ ਹੈ। ਚੰਡੀਗੜ੍ਹ ਦੇ ਨਵੇਂ ਪ੍ਰਸ਼ਾਸਕ ਨਾਲ ਕੀਤੀ ਮੁਲਾਕਾਤ ਦੀ ਫੋਟੋ ਕਿਰਨ ਖੇਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਵੀ ਸਾਂਝੀ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਹੋਰ ਕੋਈ ਵੀ ਜਾਣਕਾਰੀ ਐਕਸ ‘ਤੇ ਸਾਂਝੀ ਨਹੀਂ ਕੀਤੀ ਗਈ।
ਕਿਰਨ ਖੇਰ ਨੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ
