ਮਹਿਲ ਕਲਾਂ, ਸ਼ਹੀਦ ਕਿਰਨਜੀਤ ਕੌਰ ਦਾ 27ਵਾਂ ਯਾਦਗਾਰੀ ਸਮਾਗਮ ਅੱਜ ਅਨਾਜ ਮੰਡੀ ਮਹਿਲ ਕਲਾਂ ਵਿਖੇ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਇਨਕਲਾਬੀ ਕੇਂਦਰ ਦੇ ਜਨਰਲ ਸਕੱਤਰ ਕੰਵਲਜੀਤ ਖੰਨਾ, ਕਿਸਾਨ ਆਗੂ ਮਨਜੀਤ ਧਨੇਰ, ਨਰੈਣ ਦੱਤ ਆਦਿ ਨੇ ਸੰਬੋਧਨ ਕਰਦਿਆਂ ਮੌਜੂਦਾ ਚੁਣੌਤੀਆਂ ਦੇ ਪ੍ਰਸੰਗ ਵਿੱਚ ਇਸ ‘ਜਬਰ ਖ਼ਿਲਾਫ਼ ਸੰਘਰਸ਼ ਰਾਹੀਂ ਟਾਕਰੇ’ ਦੇ ਲੋਕ ਘੋਲ ਦੀ ਪ੍ਰਸੰਗਕਤਾ ਨੂੰ ਲੋਕਾਂ ਨਾਲ ਸਾਂਝਾ ਕੀਤਾ। ਇਸ ਸਮਾਗਮ ਨੂੰ ਸੰਬੋਧਨ ਕਰਨ ਲਈ ਉੱਘੀ ਪੱਤਰਕਾਰ ਭਾਸ਼ਾ ਸਿੰਘ ਅਤੇ ਜੇਐੱਨਯੂ ਦੀ ਸਾਬਕਾ ਵਿਦਿਆਰਥੀ ਆਗੂ ਸ਼ਰੇਆ ਘੋਸ਼ ਪਹੁੰਚੇ ਹਨ।
ਸ਼ਹੀਦ ਕਿਰਨਜੀਤ ਕੌਰ ਦੇ 27ਵੇਂ ਯਾਦਗਾਰੀ ਸਮਾਗਮ ਵਿੱਚ ਹਜ਼ਾਰਾਂ ਕਿਸਾਨ ਮਜ਼ਦੂਰਾਂ ਨੇ ਕੀਤੀ ਸ਼ਮੂਲੀਅਤ
