ਜਲੰਧਰ, ਆਜ਼ਾਦੀ ਦਿਵਸ ਤੋਂ ਪਹਿਲਾਂ ਜਾਰੀ “ਹਾਈ ਅਲਰਟ” ਦੇ ਦੌਰਾਨ ਬੀਐਸਐਫ਼ ਨੇ ਪੰਜਾਬ ਸਰਹੱਦ ਤੋਂ ਭਾਰਤ ਵਿੱਚ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਇੱਕ ਸ਼ੱਕੀ ਪਾਕਿਸਤਾਨੀ ਘੁਸਪੈਠੀਏ ਨੂੰ ਗੋਲੀ ਮਾਰ ਦਿੱਤੀ। ਸੀਮਾ ਸੁਰੱਖਿਆ ਬਲ ਦੇ ਬੁਲਾਰੇ ਨੇ ਦੱਸਿਆ ਕਿ ਵਿਅਕਤੀ ਨੂੰ ਸੋਮਵਾਰ ਰਾਤ ਕਰੀਬ ਸਾਢੇ 8 ਵਜੇ ਤਰਨਤਾਰਨ ਜ਼ਿਲ੍ਹੇ ਦੇ ਡੱਲ ਪਿੰਡ ਵਿੱਚ ਕੌਮਾਂਤਰੀ ਸਰਹੱਦ ਪਾਰ ਕਰਦੇ ਹੋਏ ਅਤੇ ਸਰਹੱਦੀ ਵਾੜ ਦੇ ਨੇੜੇ ਜਾਂਦੇ ਦੇਖਿਆ ਅਤੇ ਬੀਐਸਐਫ਼ ਦੇ ਜਵਾਨਾਂ ਨੇ ਘੁਸਪੈਠੀਏ ਨੂੰ ਚੁਣੌਤੀ ਦਿੱਤੀ ਪਰ ਉਹ ਨਹੀਂ ਰੁਕਿਆ। ਡਿਉਟੀ ਤੇ ਤੈਨਾਤ ਜਵਾਨਾਂ ਨੇ ਘੁਸਪੈਠੀਏ ‘ਤੇ ਗੋਲੀਬਾਰੀ ਕੀਤੀ ਅਤੇ ਘੁਸਪੈਠ ਨੂੰ ਨਾਕਾਮਯਾਬ ਕਰ ਦਿੱਤਾ। ਪੰਜਾਬ ਵਿੱਚ 553 ਕਿਲੋਮੀਟਰ ਲੰਬੀ ਭਾਰਤ-ਪਾਕਿਸਤਾਨ ਸਰਹੱਦ ’ਤੇ ਬੀਐਸਐਫ ਨੇ 15 ਅਗਸਤ ਨੂੰ ਸੁਤੰਤਰਤਾ ਦਿਵਸ ਸਮਾਗਮਾਂ ਦੇ ਮੱਦੇਨਜ਼ਰ 10 ਅਗਸਤ ਤੋਂ ਫਰੰਟਲਾਈਨ ‘ਤੇ ਹਾਈ ਅਲਰਟ ਦਾ ਐਲਾਨ ਕੀਤਾ ਹੈ।
Related Posts
ਕੋਲਕਾਤਾ ਡਾਕਟਰ ਬਲਾਤਕਾਰ ਤੇ ਕਤਲ ਮਾਮਲਾ: ਸਰਕਾਰੀ ਡਾਕਟਰਾਂ ਵੱਲੋਂ ਦੇਸ਼ ਭਰ ’ਚ ਰੋਸ ਪ੍ਰਦਰਸ਼ਨ
ਚੰਡੀਗੜ੍ਹ, ਪੱਛਮੀ ਬੰਗਾਲ ਵਿੱਚ ਇੱਕ ਮਹਿਲਾ ਡਾਕਟਰ ਦੇ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਖਿਲਾਫ ਸੋਮਵਾਰ ਨੂੰ ਸਰਕਾਰੀ ਡਾਕਟਰਾਂ ਵੱਲੋਂ ਦੇਸ਼…
ਰਾਸ਼ਟਰੀ ਹਿੱਤ ‘ਚ ਸੀ ਨੋਟਬੰਦੀ, ਰਾਹੁਲ ਗਾਂਧੀ ਮਾਫ਼ੀ ਮੰਗੇ, SC ਦੇ ਫ਼ੈਸਲੇ ਤੋਂ ਬਾਅਦ ਭਾਜਪਾ ਹਮਲਾਵਰ
ਨਵੀਂ ਦਿੱਲੀ : ਸੁਪਰੀਮ ਕੋਰਟ ਵੱਲੋਂ ਨੋਟਬੰਦੀ ‘ਤੇ ਮੋਦੀ ਸਰਕਾਰ ਦੇ ਫੈਸਲੇ ਨੂੰ ਕਲੀਨ ਚਿੱਟ ਦਿੱਤੇ ਜਾਣ ਤੋਂ ਬਾਅਦ ਭਾਜਪਾ…
ਆਉਣ ਵਾਲੇ 5 ਦਿਨਾਂ ‘ਚ ਇਨ੍ਹਾਂ ਸੂਬਿਆਂ ‘ਚ ਪਵੇਗੀ ਸੰਘਣੀ ਧੁੰਦ, ਪੰਜਾਬ, ਹਿਮਾਚਲ, ਰਾਜਸਥਾਨ ‘ਚ ਚੱਲੇਗੀ ਸੀਤ ਲਹਿਰ
ਉੱਤਰੀ ਭਾਰਤ ‘ਚ ਕੜਾਕੇ ਦੀ ਸਰਦੀ ਕਾਰਨ ਲੋਕਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਉੱਤਰੀ…