ਨਵੀਂ ਦਿੱਲੀ, ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਯੋਗ ਗੁਰੂ ਰਾਮਦੇਵ, ਉਨ੍ਹਾਂ ਦੇ ਸਹਿਯੋਗੀ ਬਾਲਕ੍ਰਿਸ਼ਨ ਅਤੇ ਪਤੰਜਲੀ ਆਯੁਰਵੇਦ ਲਿਮਟਿਡ ਦੇ ਖਿਲਾਫ ਗੁਮਰਾਹਕੁੰਨ ਇਸ਼ਤਿਹਾਰਾਂ ਦੇ ਮਾਮਲੇ ’ਚ ਉਨ੍ਹਾਂ ਵਲੋਂ ਮੰਗੀ ਗਈ ਮੁਆਫੀ ਨੂੰ ਸਵੀਕਾਰ ਕਰਦੇ ਹੋਏ ਉਨ੍ਹਾਂ ਖਿਲਾਫ ਮਾਣਹਾਨੀ ਦੀ ਕਾਰਵਾਈ ਨੂੰ ਬੰਦ ਕਰ ਦਿੱਤਾ ਹੈ। ਯੋਗ ਗੁਰੂ ਬਾਲਕ੍ਰਿਸ਼ਨ ਅਤੇ ਫਰਮ ਦੀ ਨੁਮਾਇੰਦਗੀ ਕਰਨ ਵਾਲੇ ਐਡਵੋਕੇਟ ਗੌਤਮ ਤਾਲੁਕਦਾਰ ਨੇ ਕਿਹਾ, ‘‘ਅਦਾਲਤ ਨੇ ਰਾਮਦੇਵ, ਬਾਲਕ੍ਰਿਸ਼ਨ ਅਤੇ ਪਤੰਜਲੀ ਆਯੁਰਵੇਦ ਲਿਮਟਿਡ ਦੁਆਰਾ ਦਿੱਤੇ ਗਏ ਇਕਰਾਰਨਾਮੇ ਦੇ ਆਧਾਰ ‘ਤੇ ਮਾਣਹਾਨੀ ਦੀ ਕਾਰਵਾਈ ਨੂੰ ਬੰਦ ਕਰ ਦਿੱਤਾ ਹੈ।’
ਸੁਪਰੀਮ ਕੋਰਟ ਨੇ ਯੋਗ ਗੁਰੂ ਰਾਮਦੇਵ ਤੇ ਪਤੰਜਲੀ ਆਯੁਰਵੇਦ ਵਿਰੁੱਧ ਮਾਣਹਾਨੀ ਦੀ ਕਾਰਵਾਈ ਨੂੰ ਰੱਦ ਕੀਤਾ
