ਨਵੀਂ ਦਿੱਲੀ,ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਭਾਰਤ ਮੰਡਪਮ ਤੋਂ ‘ਤਿਰੰਗਾ ਬਾਈਕ ਰੈਲੀ’ ਹਰੀ ਝੰਡੀ ਦਿੰਦਿਆਂ ਕਿਹਾ ਕਿ ‘ਹਰ ਘਰ ਤਿਰੰਗਾ’ ਅਭਿਆਨ ‘ਵਿਕਸਿਤ ਭਾਰਤ’ ਦੇ ਪ੍ਰਤੀ ਦੇਸ਼ ਦੀ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਇਹ ਅਭਿਆਨ ਦਰਸਾਉਂਦਾ ਹੈ ਕਿ ਇਹ ਸਦੀ ਭਾਰਤ ਦੀ ਸਦੀ ਹੈ। ਇਸ ਮੌਕੇ ਕੇਂਦਰੀ ਮੰਤਰੀ ਗਜੇਂਦਰ ਸ਼ੈਖਾਵਤ, ਕਿਰੇਨ ਰਿਜਿਜੂ ਅਤੇ ਮਨਸੂਖ ਮਾਂਡਵੀਆਂ ਵੀ ਮੰਚ ’ਤੇ ਮੌਜੂਦ ਸਨ। ਭਾਰਤ ਮੰਡਪਮ ਤੋਂ ਸ਼ੁਰੂ ਹੋਈ ਇਹ ਰੈਲੀ ਮੇਜਰ ਧਿਆਨਚੰਦ ਸਟੇਡੀਅਮ ’ਤੇ ਸਮਾਪਤ ਹੋਵੇਗੀ। ਸ਼ੇਖਾਵਤ ਨੇ ਕਿਹਾ ਕਿ ਇਹ ਅਭਿਆਨ ਸਾਲ 2022 ਵਿਚ ਆਜ਼ਾਦੀ ਦਾ ਅਮ੍ਰਿਤ ਮਹਾਂਉਤਵ ਦੇ ਬੈਨਰ ਹੇਠ ਸ਼ੁਰੂ ਕੀਤਾ ਗਿਆ ਸੀ ਜੋ ਕਿ ਹੁਣ ਜਨਅੰਦੋਲਨ ਬਣ ਗਿਆ ਹੈ।
Related Posts
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਦਿੱਤੀ ਵਧਾਈ
ਬਠਿੰਡਾ/ਅੰਮ੍ਰਿਤਸਰ : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਮੂਹ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ…
ਲਾਰੈਂਸ ਬਿਸ਼ਨੋਈ ਨੂੰ ਡਰ, ਹੁਣ ਪੰਜਾਬ ਹਰਿਆਣਾ ਹਾਈਕੋਰਟ ‘ਚ ਦਾਖ਼ਲ ਕਰੇਗਾ ਪਟੀਸ਼ਨ
ਚੰਡੀਗੜ੍ਹ, 1 ਜੂਨ- ਜੇਲ੍ਹ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਦਿੱਲੀ ਹਾਈ ਕੋਰਟ ਤੋਂ ਸੁਰੱਖਿਆ ਦੀ ਮੰਗ ਕਰਨ ਵਾਲੀ ਆਪਣੀ…
ਜੰਮੂ ਕਸ਼ਮੀਰ ਦੇ ਰਾਜੌਰੀ ‘ਚ ਸੁਰੱਖਿਆ ਫ਼ੋਰਸਾਂ ਨੇ IED ਕੀਤਾ ਨਸ਼ਟ
ਜੰਮੂ, 16 ਅਪ੍ਰੈਲ (ਬਿਊਰੋ)- ਜੰਮੂ ਕਸ਼ਮੀਰ ‘ਚ ਸੁਰੱਖਿਆ ਫ਼ੋਰਸਾਂ ਨੇ ਸ਼ਨੀਵਾਰ ਤੜਕੇ ਰਾਜੌਰੀ-ਗੁਰਦਾਨ ਸੜਕ ਕਿਨਾਰੇ ਰੱਖੀ ਗਈ ਇਕ ਆਈ.ਈ.ਡੀ. ਨਸ਼ਟ ਕਰ…