ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲੀ 21 ਦਿਨਾਂ ਦੀ ਪਰੋਲ ‘ਤੇ SGPC ਨੇ ਚੁੱਕੇ ਸਵਾਲ

ਅੰਮ੍ਰਿਤਸਰ – ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਫਿਰ ਤੋਂ 21 ਦਿਨ ਦੀ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਨੇ ਇਤਰਾਜ਼ ਪ੍ਰਗਟਾਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕੇਂਦਰ ਸਰਕਾਰ ’ਤੇ ਘੱਟਗਿਣਤੀ ਵਰਗ ਲਈ ਵੱਖ ਨੀਤੀਆਂ ਅਪਣਾਉਣ ਦਾ ਇਲਜ਼ਮ ਲਗਾਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਬਲਾਤਕਾਰ ਵਰਗੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਡੇਰਾ ਮੁਖੀ ਨੂੰ ਪੈਰੋਲ ਮਿਲ ਸਕਦੀ ਹੈ ਤਾਂ ਫਿਰ ਬੰਦੀ ਸਿੰਘ ਨੂੰ ਪੈਰੋਲ ਕਿਉਂ ਨਹੀਂ ਦਿੱਤੀ ਜਾਂਦੀ।

ਪ੍ਰਤਾਪ ਸਿੰਘ ਨੇ ਕਿਹਾ ਕਿ ਜੇਕਰ ਡੇਰਾ ਮੁਖੀ ਨੂੰ ਇਸ ਸਮਾਜ ’ਚ ਘੁੰਮਣ ਦੇ ਲਈ ਖੁੱਲ੍ਹਾ ਛੱਡਿਆ ਜਾ ਸਕਦਾ ਹੈ ਤਾਂ ਫਿਰ ਸਿੱਖ ਧਰਮ ਲਈ ਸੰਘਰਸ਼ ਕਰਨ ਵਾਲੇ ਸਿੱਖ ਬੰਦੀਆਂ ਨੂੰ ਰਿਹਾਅ ਕਰਨਾ ਕੇਂਦਰ ਸਰਕਾਰ ਲਈ ਕਿਉਂ ਮੁਸ਼ਕਿਲ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਭਾਰਤ ‘ਚ ਕਿਤੇ ਵੋਟਾਂ ਹੋਣੀਆਂ ਹੁੰਦੀਆਂ ਹਨ ਤਾਂ ਗੁਰਮੀਤ ਰਾਮ ਰਹੀਮ ਨੂੰ ਪਰੋਲ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਹੁਣ ਵੀ ਹਰਿਆਣੇ ‘ਚ ਵੋਟਾਂ ਹੋਣ ਦੀ ਸੰਭਾਵਨਾ ਬਣੀ ਹੋਈ ਹੈ ਜਿਸ ਦੇ ਚਲਦੇ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਤੋਂ 21 ਦਿਨਾਂ ਦੀ ਪਰੋਲ ਦਿੱਤੀ ਗਈ ਹੈ ਜੋ ਕਿ ਬਹੁਤ ਹੀ ਮੰਦਭਾਗਾ ਹੈ।
ਜ਼ਿਕਰਯੋਗ ਹੈ ਕਿ ਡੇਰਾ ਸਰਸਾ ਮੁਖੀ ਗੁਰਮੀਤ ਰਾਮ ਰਹੀਮ ਪਰੋਲ ਦਿੱਤੇ ਜਾਣ ਨੂੰ ਲੈ ਕੇ ਐੱਸ. ਜੀ. ਪੀ. ਸੀ. ਵੱਲੋਂ ਮਾਨਯੋਗ ਅਦਾਲਤ ਵਿੱਚ ਕੇਸ ਵੀ ਲਗਾਇਆ ਗਿਆ ਸੀ ਕਿ ਗੁਰਮੀਤ ਰਾਮ ਰਹੀਮ ਨੂੰ ਪਰੋਲ ਨਾ ਦਿੱਤੀ ਜਾਵੇ ਪਰ ਇੱਕ ਵਾਰ ਫਿਰ ਤੋਂ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਪਰੋਲ ਦਿੱਤੀ ਗਈ ਹੈ। ਜਿਸ ਤੋਂ ਬਾਅਦ ਐੱਸ. ਜੀ. ਪੀ. ਸੀ. ਨੇ ਇਸ ਦੀ ਨਿਖੇਧੀ ਕੀਤੀ ਹੈ। ਦੱਸ ਦੀ ਹੈ ਕਿ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਆਸ਼ਰਮ ‘ਚ ਗੁਰਮੀਤ ਰਾਮ ਰਹੀਮ 21 ਦਿਨਾਂ ਦੀ ਪਰੋਲ ‘ਤੇ ਰਹਿਣਗੇ।

Leave a Reply

Your email address will not be published. Required fields are marked *