ਜਲੰਧਰ, ਇੱਥੋਂ ਦੀ ਇੱਕ ਵਿਸ਼ੇਸ਼ ਪੀਐਮਐਲਏ ਅਦਾਲਤ ਨੇ ਮੰਗਲਵਾਰ ਨੂੰ ਰਣਜੀਤ ਸਿੰਘ ਕੰਧੋਲਾ ਅਤੇ ਉਸ ਦੀ ਪਤਨੀ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਦੋਸ਼ੀ ਠਹਿਰਾਇਆ ਹੈ। ਕੰਧੋਲਾ ਨੂੰ ਰਾਜਾ ਕੰਦੋਲਾ ਵਜੋਂ ਵੀ ਜਾਣਿਆ ਜਾਂਦਾ ਹੈ। ਅਦਾਲਤ ਨੇ ਰਾਜਾ ਕੰਧੋਲਾ ਨੂੰ 9 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ ਜਦੋਂ ਕਿ ਉਸ ਦੀ ਪਤਨੀ ਰਾਜਵੰਤ ਕੌਰ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਧਾਰਾਵਾਂ ਤਹਿਤ ਤਿੰਨ ਸਾਲ ਦੀ ਕੈਦ ਦਾ ਹੁਕਮ ਦਿੱਤਾ ਹੈ।
ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਰਾਜਾ ਕੰਧੋਲਾ ਨੂੰ ਨੌਂ ਸਾਲ ਦੀ ਸਜ਼ਾ
