ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਦੇ ਸੈਕਟਰ-35 ਵਿਖੇ ਮਿਊਂਸਪਲ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੇ ਨੌਜਵਾਨ ਹੁਣ ਵਿਦੇਸ਼ਾਂ ਵਿੱਚ ਰੁਜ਼ਗਾਰ ਲਈ ਜਾਣ ਦੀ ਬਜਾਏ ਪੰਜਾਬ ਵਿੱਚ ਹੀ ਨੌਕਰੀ ਕਰਨ ਲਈ ਤਿਆਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਇਸੇ ਕਰਕੇ ਵਤਨ ਵਾਪਸੀ ਕਰ ਰਹੇ ਹਨ, ਕਿਉਂਕਿ ਹੁਣ ਪੰਜਾਬ ਵਿੱਚ ਬਿਨਾਂ ਕਿਸੇ ਸਿਫਾਰਸ਼ ਅਤੇ ਰਿਸ਼ਵਤ ਦੇ ਸਰਕਾਰੀ ਨੌਕਰੀਆਂ ਮਿਲ ਰਹੀਆਂ ਹਨ। ਸ੍ਰੀ ਮਾਨ ਨੇ ਕਿਹਾ ਕਿ “ਨੌਜਵਾਨਾਂ ਨੂੰ ਨੌਕਰੀ ਸਿਰਫ ਤੇ ਸਿਰਫ ਮੈਰਿਟ ਦੇ ਆਧਾਰ ਉਤੇ ਮਿਲੇਗੀ ਅਤੇ ਨੌਕਰੀ ਹਾਸਲ ਕਰਨਾ ਯੋਗ ਨੌਜਵਾਨ ਦਾ ਹੱਕ ਹੁੰਦਾ ਹੈ।
ਮੁੱਖ ਮੰਤਰੀ ਨੇ ਵੱਖ-ਵੱਖ ਵਿਭਾਗਾਂ ਦੇ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
